ਖਡੂਰ ਸਾਹਿਬ MP ਅੰਮ੍ਰਿਤਪਾਲ ਸਿੰਘ ਜੇਲ੍ਹ ‘ਚ ਹੀ ਰਹਿਣਗੇ, NSA ਲਾਗੂ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਨੂੰ ਰਾਸ਼ਟਰੀ ਸੁਰੱਖਿਆ ਕਾਨੂੰਨ ਅਧੀਨ ਪੰਜਾਬ ਸਰਕਾਰ ਨੇ ਇਕ ਸਾਲ ਲਈ ਹੋਰ ਵਧਾ ਦਿੱਤਾ ਹੈ। ਉਮੀਦ ਜਤਾਈ ਜਾ ਰਹੀ ਸੀ ਕਿ ਸ਼ਾਇਦ ਅੰਮ੍ਰਿਤਪਾਲ ਸਿੰਘ ਹੁਣ ਜੇਲ ਤੋਂ ਬਾਹਰ ਵਾਪਿਸ ਪੰਜਾਬ ਆ ਜਾਵੇਗਾ ਪਰ NSA ਵਧਣ ਕਾਰਨ ਇਕ ਸਾਲ ਹੋਰ ਅਸਾਮ ਜੇਲ ਵਿੱਚ ਹੀ ਰਹਿਣਾ ਹੋਵੇਗਾ | 2023 ਤੋਂ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਸਰਕਾਰ ਦਾ ਕਹਿਣਾ ਹੈ ਕਿ ਜੇਲ੍ਹ ਵਿੱਚ ਹੋਣ ਦੇ ਬਾਵਜੂਦ, ਅੰਮ੍ਰਿਤਪਾਲ ਨੇ ਵਿਘਨਕਾਰੀ ਅਤੇ ਵੱਖਵਾਦੀ ਗਤੀਵਿਧੀਆਂ ਜਾਰੀ ਰੱਖੀਆਂ, ਜਿਸ ਕਾਰਨ ਇਹ ਫੈਸਲਾ ਲਿਆ ਗਿਆ। ਅੰਮ੍ਰਿਤਪਾਲ ਦੇ ਨੌਂ ਸਾਥੀਆਂ ਦੀ ਨਜ਼ਰਬੰਦੀ ਨੂੰ ਵਧਾਉਣ ਦਾ ਫੈਸਲਾ ਸਰਕਾਰ ਨੇ ਨਹੀਂ ਕੀਤਾ, ਅਤੇ ਉਹ ਪੰਜਾਬ ਵਾਪਸ ਆ ਚੁੱਕੇ ਹਨ।
ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠ ਅਜਨਾਲਾ ਥਾਣੇ ਉਤੇ ਹਮਲਾ ਕਰ ਦਿੱਤਾ ਸੀ। ਹਮਲਾਵਰਾਂ ਕੋਲ ਤੇਜ਼ਧਾਰ ਹਥਿਆਰ ਵੀ ਸਨ। ਇਹ ਹਮਲਾ ਥਾਣੇ ਵਿੱਚ ਬੰਦ ਇੱਕ ਸਾਥੀ ਲਵਪ੍ਰੀਤ ਸਿੰਘ ਉਰਫ ਤੂਫਾਨ ਨੂੰ ਛੁਡਾਉਣ ਵਾਸਤੇ ਕੀਤਾ ਗਿਆ ਸੀ। ਇਸ ਘਟਨਾ ਵਿੱਚ ਪੁਲੀਸ ਅਧਿਕਾਰੀ ਅਤੇ ਕਈ ਪੁਲਿਸ ਕਰਮਚਾਰੀ ਜ਼ਖ਼ਮੀ ਹੋ ਗਏ ਸਨ।
ਵਾਰਿਸ ਪੰਜਾਬ ਦੇ ਆਗੂ ਅੰਮ੍ਰਿਤਪਾਲ ਦੇ ਸਾਰੇ ਨੌਂ ਸਾਥੀਆਂ ਨੂੰ 2023 ਵਿੱਚ ਡਿਬਰੂਗੜ੍ਹ ਵਿਖੇ ਜੇਲ੍ਹ ਵਿੱਚ ਬੰਦ ਕੀਤਾ ਗਿਆ ਸੀ, ਜਿਨ੍ਹਾਂ ਨੂੰ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਹਾਲ ਹੀ ਵਿੱਚ ਪੰਜਾਬ ਵਾਪਸ ਲਿਆਂਦਾ ਗਿਆ ਸੀ।