ਪ੍ਰਵਾਸੀਆਂ ਨੂੰ ਅਮਰੀਕਾ ਛੱਡਣ ਲਈ ਮਿਲਣਗੀਆਂ ਵਿਸ਼ੇਸ਼ ਸਹੂਲਤਾਂ: Donald Trump

ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਸਵੈ-ਇੱਛਤ ਡਿਪੋਰਟੇਸ਼ਨ ਵਾਲੀ ਇੱਕ ਵੱਡੀ ਯੋਜਨਾ ਦਾ ਐਲਾਨ ਕੀਤਾ ਹੈ। ਮੁਹਿੰਮ ਅਨੁਸਾਰ, ਟਰੰਪ ਪ੍ਰਸ਼ਾਸਨ ਨੇ ਲੱਖਾਂ ਡਾਲਰ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿੱਚ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਛੱਡਣ ਲਈ ਪੈਸੇ, ਜਹਾਜ਼ ਦੀ ਟਿਕਟ, ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਵੇਂ ਕਿ ਭਵਿੱਖ ਵਿੱਚ ਕਾਨੂੰਨੀ ਤੌਰ ‘ਤੇ ਅਮਰੀਕਾ ਵਾਪਸ ਆਉਣ ਦਾ ਮੌਕਾ। ਵਿਭਾਗ ਆਫ ਹੋਮਲੈਂਡ ਸਕਿਓਰਿਟੀ (DHS) ਦੀ ਤਰਜਮਾਨ ਟ੍ਰਿਸ਼ੀਆ ਮੈਕਲੌਗਲਿਨ ਨੇ ਕਿਹਾ ਕਿ ਜੋ ਪ੍ਰਵਾਸੀ ਸਵੈ-ਇੱਛਤ ਡਿਪੋਰਟੇਸ਼ਨ ਲਈ CBP ਹੋਮ ਐਪ (ਪਹਿਲਾਂ CBP One) ਦੀ ਵਰਤੋਂ ਕਰਦੇ ਹਨ, ਉਨ੍ਹਾਂ ਨੂੰ ਇਹ ਸਹੂਲਤਾਂ ਮਿਲ ਸਕਦੀਆਂ ਹਨ, ਜਦਕਿ ਨਾ ਮੰਨਣ ਵਾਲਿਆਂ ਨੂੰ ਜੁਰਮਾਨਾ ਅਤੇ ਸਖ਼ਤ ਡਿਪੋਰਟੇਸ਼ਨ ਦੀਆਂ ਸਜ਼ਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਦੱਸ ਦਈਏ ਕਿ ਟਰੰਪ ਨੇ ਫਰਵਰੀ ਮਹੀਨੇ ਵਿੱਚ ਅਮਰੀਕਾ ਤੋਂ ਜਹਾਜ਼ ਭਰ ਕੇ ਗੈਰਕਾਨੂੰਨੀ ਭਾਰਤੀ ਪਰਵਾਸੀਆਂ ਨੂੰ ਵੀ ਵਾਪਸ ਭੇਜਿਆ ਸੀ। ਇਹ ਭਾਰਤੀ ‘ਡੰਕੀ ਰੂਟ’ ਰਾਹੀਂ ਅਮਰੀਕਾ ਪਹੁੰਚੇ ਸਨ | ਇਸ ਐਲਾਨ ਨੇ ਪ੍ਰਵਾਸੀ ਭਾਈਚਾਰਿਆਂ ਵਿੱਚ ਡਰ ਅਤੇ ਅਨਿਸ਼ਚਿਤਤਾ ਪੈਦਾ ਕਰ ਦਿੱਤੀ ਹੈ |