June 13, 2025

ਸਿੱਧੂ ਦੀ ਯਾਦ ‘ਚ ਗੀਤ ‘0008’, ‘Take Notes’ ਤੇ ‘Neals’ ਰਿਲੀਜ਼ਕੀਤੇ ਗਏ, ਇੱਕ ਘੰਟੇ ‘ਚ MILLION ਤੋਂ ਵੱਧ VIEWS

0
Screenshot 2025-06-11 154046

ਸਿੱਧੂ ਮੂਸੇਵਾਲਾ ਦੇ ਜਨਮ ਦਿਨ ਮੌਕੇ ਉਸ ਨੂੰ ਚਾਹੁਣ ਵਾਲੇ ਵੱਡੀ ਗਿਣਤੀ ਵਿੱਚ ਉਸ ਦੀ ਹਵੇਲੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਨੇ ਕੇਕ ਲਿਆਂਦੇ | ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਖੁਦ ਕੇਕ ਕੱਟ ਕੇ ਆਪਣੇ ਪੁੱਤਰ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਬਲਕੌਰ ਸਿੰਘ ਨੇ ਭਾਵੁਕ ਹੁੰਦਿਆਂ ਕਿਹਾ ਕਿ ਜੇ ਸਿੱਧੂ ਅੱਜ ਜ਼ਿੰਦਾ ਹੁੰਦਾ ਤਾਂ ਹਵੇਲੀ ਵਿੱਚ ਵੱਖਰੀ ਹੀ ਰੌਣਕ ਹੋਣੀ ਸੀ । ਉਨ੍ਹਾਂ ਨੇ ਸਿੱਧੂ ਦੇ ਚਾਹੁਣ ਵਾਲਿਆਂ ਦਾ ਧੰਨਵਾਦ ਕੀਤਾ ਜੋ ਉਸ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ ਹਰ ਸਾਲ ਇਕੱਠੇ ਹੁੰਦੇ ਹਨ।

ਸਿੱਧੂ ਮੂਸੇਵਾਲਾ ਦੀ ਟੀਮ ਵੱਲੋਂ ਐਲਬਮ “MOOSE PRINT EP” ਵਿੱਚ ਸ਼ਾਮਲ ਤਿੰਨ ਨਵੇਂ ਗੀਤ “0008”, “Take Notes”, ਅਤੇ “Neals” ਰਿਲੀਜ਼ ਕੀਤੇ ਗਏ। ਇਹ ਗੀਤ ਸਿੱਧੂ ਦੇ ਪ੍ਰਸ਼ੰਸਕਾਂ ਲਈ ਇੱਕ ਵਿਸ਼ੇਸ਼ ਤੋਹਫ਼ਾ ਸਨ, ਜਿਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਨ੍ਹਾਂ ਗੀਤਾਂ ਨੂੰ ਪਿਆਰ ਦਿੱਤਾ ਜਾ ਰਿਹਾ ਹੈ।

ਸਿੱਧੂ ਮੂਸੇਵਾਲਾ, ਉਸ ਦਾ ਜਨਮ 11 ਜੂਨ 1993 ਨੂੰ ਪੰਜਾਬ ਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਹੋਇਆ। ਉਸ ਨੇ ਆਪਣੇ ਗੀਤਾ ਨਾਲ ਪੂਰੀ ਦੁਨੀਆਂ ਤੇ ਰਾਜ ਕੀਤਾ ਹੈ, ਜੋ ਅੱਜ ਵੀ ਬਰਕਰਾਰ ਹੈ | 29 ਮਈ 2022 ਨੂੰ ਮਾਨਸਾ ਦੇ ਜਵਾਹਰਕੇ ਪਿੰਡ ਵਿੱਚ ਉਸ ਦਾ ਕਤਲ ਕਰ ਦਿੱਤਾ ਗਿਆ ਸੀ, ਪਰ ਉਸ ਦੀ ਮੌਤ ਤੋਂ ਬਾਅਦ ਵੀ ਸਿੱਧੂ ਗੀਤ ਰਾਹੀਂ ਸਭ ਦੇ ਦਿਲਾਂ ਵਿੱਚ ਹਮੇਸ਼ਾ ਲਈ ਜਿੰਦਾ ਹੈ ਤੇ ਰਹੇਗਾ |

Leave a Reply

Your email address will not be published. Required fields are marked *