Punjab Sarkar: ਸਰਕਾਰ ਦਾ ਵੱਡਾ ਐਲਾਨ, ਕਿਸਾਨਾਂ ਦੇ ਖਾਤਿਆਂ ‘ਚ 24 ਘੰਟਿਆਂ ‘ਚ ਪੈਸੇ

ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇੱਕ ਵੱਡੀ ਖੁਸ਼ਖ਼ਬਰੀ ਦਾ ਐਲਾਨ ਕੀਤਾ ਹੈ, ਫਸਲ ਦੀ ਖਰੀਦ ਤੋਂ ਬਾਅਦ 24 ਘੰਟਿਆਂ ਦੇ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਅਦਾਇਗੀ ਸਿੱਧੀ ਤੌਰ ‘ਤੇ ਟਰਾਂਸਫਰ ਕੀਤੀ ਜਾਵੇਗੀ। ਮੰਤਰੀ ਲਾਲ ਚੰਦ ਕਟਾਰੂਚੱਕ ਨੇ ਬੰਗਾ ਅਨਾਜ ਮੰਡੀ ‘ਚ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਈ। ਇਹ ਕਦਮ ਕਿਸਾਨਾਂ ਨੂੰ ਤੁਰੰਤ ਆਰਥਿਕ ਸਹਾਇਤਾ ਪ੍ਰਦਾਨ ਕਰਨ ਅਤੇ ‘ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
ਉਨ੍ਹਾਂ ਨੇ ਕਿਹਾ ਕਿ ਮੰਡੀਆਂ ਵਿੱਚ ਖਰੀਦ, ਲਿਫਟਿੰਗ, ਲੋਡਿੰਗ, ਕਰੇਟ ਅਤੇ ਭੁਗਤਾਨ ਲਈ ਸਾਰੇ ਜ਼ਰੂਰੀ ਪ੍ਰਬੰਧਾਂ ਦੇ ਨਾਲ-ਨਾਲ ਪੀਣ ਵਾਲੇ ਪਾਣੀ, ਸਫਾਈ, ਰੋਸ਼ਨੀ ਦੀ ਵਿਵਸਥਾ, ਬਾਥਰੂਮ ਆਦਿ ਦੇ ਵੀ ਪ੍ਰਬੰਧ ਕੀਤੇ ਗਏ ਹਨ। ਤਾ ਜੋ ਕਿਸੀ ਤਰਾਂ ਦੀ ਪ੍ਰਸ਼ਾਨੀ ਨਾ ਆਵੇ
ਪੰਜਾਬ ਦੇ ਲਗਭਗ 12 ਲੱਖ ਕਿਸਾਨਾਂ ਨੂੰ ਲਾਭ ਮਿਲਣ ਦੀ ਉਮੀਦ ਹੈ, ਜਿਨ੍ਹਾਂ ਨੂੰ ਭੁਗਤਾਨ ਵਿੱਚ ਦੇਰੀ ਅਤੇ ਕਟੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ। ਸੂਬਾ ਸਰਕਾਰ ਨੇ ਇਹ ਵੀ ਯਕੀਨੀ ਬਣਾਇਆ ਹੈ ਕਿ ਅਨਾਜ ਖਰੀਦ ਪੋਰਟਲ ‘ਤੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਸਰਲ ਕੀਤਾ ਜਾਵੇ, ਤਾਂ ਜੋ ਪੈਸੇ ਸਮੇਂ ਸਿਰ ਟਰਾਂਸਫਰ ਹੋ ਸਕਣ। ਕਿਸਾਨਾਂ ਨੂੰ ਮੰਡੀ ‘ਚ ਕਿਸੀ ਪ੍ਰਕਾਰ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ |