Sangrur ਦੇ Gulzar Singh Bobby ਪੰਜਾਬ ਕਮਿਸ਼ਨ ਦੇ ਮੈਂਬਰ ਨਿਯੁਕਤ

Punjab Commission: ਗੁਲਜ਼ਾਰ ਸਿੰਘ ਬੌਬੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਧਿਕਾਰਤ ਤੌਰ ‘ਤੇ ਚੰਡੀਗੜ੍ਹ ਵਿਖੇ ਅਹੁਦਾ ਸੰਭਾਲਿਆ। ਇਸ ਮੌਕੇ ‘ਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੌਜੂਦ ਸਨ।
ਹਰਪਾਲ ਸਿੰਘ ਚੀਮਾ ਨੇ ਬੌਬੀ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਡਾ. ਬੀ.ਆਰ. ਅੰਬੇਡਕਰ ਦੀਆਂ ਸਿੱਖਿਆਵਾਂ ਨੂੰ ਅੱਗੇ ਵਧਾਉਣਗੇ। ਉਨ੍ਹਾਂ ਨੇ ਬੌਬੀ ਦੇ ਸੰਗਰੂਰ ਜ਼ਿਲ੍ਹੇ ਦੀ ਆਮ ਆਦਮੀ ਪਾਰਟੀ (ਐਸ.ਸੀ. ਵਿੰਗ) ਦੇ ਪ੍ਰਧਾਨ ਵਜੋਂ ਦਲਿਤ ਸਮਾਜ ਲਈ ਕੀਤੇ ਕੰਮਾਂ ਦੀ ਸ਼ਲਾਘਾ ਕੀਤੀ।
ਜਸਵੀਰ ਸਿੰਘ ਗੜ੍ਹੀ ਨੇ ਬੌਬੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਮਰਪਣ ਭਾਵਨਾ ਕਮਿਸ਼ਨ ਦੇ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਉਨ੍ਹਾਂ ਦੀ ਭਲਾਈ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤ ਕਰੇਗੀ। ਗੁਲਜ਼ਾਰ ਸਿੰਘ ਬੌਬੀ ਦੀ ਸਮਾਜਿਕ ਕਾਰਜਾਂ ਵਿੱਚ ਹਮੇਸ਼ਾ ਡੂੰਘੀ ਰੁਚੀ ਰਹੀ ਹੈ |