June 15, 2025

Terrorist Attack in Kashmir: ਸੰਯੁਕਤ ਰਾਜ ਅਮਰੀਕਾ ਅੱਤਵਾਦ ਦੇ ਵਿਰੁੱਧ ਭਾਰਤ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ

0
3D6CE2B3-7EB4-44E8-9B33-031D3DF9EFEB_w1023_r1_s

ਪਹਿਲਗਾਮ ਵਿੱਚ 22 ਅਪ੍ਰੈਲ, 2025 ਨੂੰ ਵਾਪਰੇ ਅੱਤਵਾਦੀ ਹਮਲੇ ਨਾਲ ਸਾਰੀ ਦੁਨੀਆਂ ‘ਚ ਸੋਗ ਦੀ ਲਹਿਰ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਹਮਲੇ ਦੀ ਨਿੰਦਾ ਕਰਦਿਆਂ ਕਿਹਾ, “ਇਸ ਜਘਨਯੇ ਅਪਰਾਧ ਦੇ ਜ਼ਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਾਡਾ ਅੱਤਵਾਦ ਨਾਲ ਲੜਨ ਦਾ ਇਰਾਦਾ ਅਟੱਲ ਹੈ।” ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਤਵਾਦੀਆਂ ਨੂੰ “ਜਾਨਵਰ” ਅਤੇ “ਅਮਾਨਵੀ” ਕਰਾਰ ਦਿੱਤਾ, ਜਦਕਿ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਇਸ ਨੂੰ “ਕਾਇਰਤਾਪੂਰਨ” ਅਤੇ “ਅਸਵੀਕਾਰਯੋਗ” ਦੱਸਿਆ।

ਸ੍ਰੀਨਗਰ ਅਤੇ ਪੁੰਛ ਵਿੱਚ ਸਥਾਨਕ ਲੋਕਾਂ ਨੇ ਮੋਮਬੱਤੀ ਮਾਰਚ ਕੱਢ ਕੇ ਪੀੜਤਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਅੱਤਵਾਦ ਦੇ ਖਿਲਾਫ ਆਵਾਜ਼ ਬੁਲੰਦ ਕੀਤੀ। ਸੁਰੱਖਿਆ ਬਲਾਂ ਨੇ ਦੋਸ਼ੀਆਂ ਨੂੰ ਫੜਨ ਲਈ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ। ਪੂਰਾ ਦੇਸ਼ ਪੀੜਤ ਪਰਿਵਾਰਾਂ ਨਾਲ ਖੜ੍ਹਾ ਹੈ ਅਤੇ ਅੱਤਵਾਦ ਦੇ ਖਿਲਾਫ ਇੱਕਜੁੱਟਤਾ ਦਾ ਸੁਨੇਹਾ ਦੇ ਰਿਹਾ ਹੈ।

ਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਸ਼ਲ ਮੀਡੀਆ ‘ਤੇ ਲਿਖਿਆ “ਕਸ਼ਮੀਰ ਤੋਂ ਬਹੁਤ ਹੀ ਪਰੇਸ਼ਾਨ ਕਰਨ ਵਾਲੀ ਖ਼ਬਰ। ਸੰਯੁਕਤ ਰਾਜ ਅਮਰੀਕਾ ਅੱਤਵਾਦ ਦੇ ਵਿਰੁੱਧ ਭਾਰਤ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਅਸੀਂ ਮਰਨ ਵਾਲਿਆਂ ਦੀਆਂ ਆਤਮਾਵਾਂ ਲਈ ਪ੍ਰਾਰਥਨਾ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਾਂ। ਪ੍ਰਧਾਨ ਮੰਤਰੀ ਮੋਦੀ ਅਤੇ ਭਾਰਤ ਦੇ ਸ਼ਾਨਦਾਰ ਲੋਕਾਂ ਨੂੰ ਸਾਡਾ ਪੂਰਾ ਸਮਰਥਨ ਅਤੇ ਡੂੰਘੀ ਹਮਦਰਦੀ ਹੈ। ਸਾਡੇ ਦਿਲ ਤੁਹਾਡੇ ਸਾਰਿਆਂ ਨਾਲ ਹਨ!”

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ, ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਅਤੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਤੇਰਸ ਸਮੇਤ ਕਈ ਵਿਸ਼ਵ ਨੇਤਾਵਾਂ ਨੇ ਇਸ ਨੂੰ “ਘਿਨਾਉਣਾ” ਅਤੇ “ਮਨੁੱਖਤਾ ਵਿਰੁੱਧ ਅਪਰਾਧ” ਕਰਾਰ ਦਿੱਤਾ। ਅੰਤਰਰਾਸ਼ਟਰੀ ਭਾਈਚਾਰੇ ਨੇ ਵੀ ਇਸ ਹਮਲੇ ਦੀ ਨਿੰਦਾ ਕੀਤੀ।

Leave a Reply

Your email address will not be published. Required fields are marked *