Amritsar Airport: ਅੰਮ੍ਰਿਤਸਰ ਹਵਾਈ ਅੱਡੇ ‘ਤੇ 7 ਕਿਲੋ ਨਸ਼ੀਲਾ ਪਦਾਰਥ ਬਰਾਮਦ, ਮੁਲਜ਼ਮ ਗ੍ਰਿਫਤਾਰ

ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਸਟਮ ਅਧਿਕਾਰੀਆਂ ਨੇ ਮਲੇਸ਼ੀਆ ਤੋਂ ਆਏ ਇੱਕ ਯਾਤਰੀ ਕੋਲੋਂ 7 ਕਿਲੋ ਗਾਂਜਾ ਬਰਾਮਦ ਕੀਤਾ ਹੈ। ਇਸਦੀ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ। ਯਾਤਰੀ ਦੀਆਂ ਸ਼ੱਕੀ ਹਰਕਤਾਂ ਕਾਰਨ ਸਾਮਾਨ ਦੀ ਤਲਾਸ਼ੀ ਲਈ ਗਈ ਸੀ। ਮੁਲਜ਼ਮ ਨੂੰ NDPS ਐਕਟ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।
ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਯਾਤਰੀ ਮਲੇਸ਼ੀਆ ਏਅਰਲਾਈਨਜ਼ ਦੀ ਉਡਾਣ ਰਾਹੀਂ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਪਹੁੰਚਿਆ ਸੀ। ਉਸਦੀਆਂ ਹਰਕਤਾਂ ਸ਼ੱਕੀ ਲੱਗ ਰਹੀਆਂ ਸਨ। ਸਾਮਾਨ ਦੀ ਜਾਂਚ ਕਰਦੇ ਸਮੇਂ ਅਧਿਕਾਰੀਆਂ ਨੂੰ ਸ਼ੱਕ ਹੋਇਆ।ਇਸ ਤੋਂ ਬਾਅਦ ਸਾਮਾਨ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਗਈ। ਯਾਤਰੀ ਦੀ ਨਿੱਜੀ ਤੌਰ ‘ਤੇ ਤਲਾਸ਼ੀ ਲਈ ਗਈ ਅਤੇ 7 ਕਿਲੋ ਗਾਂਜਾ ਮਿਲਿਆ। ਜਿਸਨੂੰ ਜ਼ਬਤ ਕਰ ਲਿਆ ਗਿਆ ਹੈ। ਮੁਲਜ਼ਮ ਨੂੰ NDPS ਐਕਟ 1985 ਦੀ ਧਾਰਾ 43 ਤਹਿਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਜਾਰੀ ਹੈ।