Mohali Court: ਜਗਤਾਰ ਸਿੰਘ ਹਵਾਰਾ ਦੀ ਪੇਸ਼ੀ ਲਈ ਪ੍ਰੋਡਕਸ਼ਨ ਵਾਰੰਟ ਕੀਤਾ ਜਾਰੀ

ਜਗਤਾਰ ਸਿੰਘ ਹਵਾਰਾ ਦੇ ਖਿਲਾਫ ਮੋਹਾਲੀ ਜ਼ਿਲ੍ਹਾ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਇਸ ਲਈ ਜਾਰੀ ਕੀਤਾ ਗਿਆ ਕਿਉਂਕਿ ਉਹ ਖਰੜ ਪੁਲੀਸ ਸਟੇਸ਼ਨ ਵਿੱਚ 2005 ਵਿੱਚ ਦਰਜ ਇੱਕ ਮਾਮਲੇ ਵਿੱਚ ਸ਼ਾਮਲ ਹੈ। ਇਸ ਮਾਮਲੇ ਵਿੱਚ ਵਿਸਫੋਟਕ ਸਮੱਗਰੀ ਅਤੇ ਹਥਿਆਰ ਐਕਟ ਦੀਆਂ ਧਾਰਾਵਾਂ ਅਧੀਨ ਦੋਸ਼ ਲਗਾਏ ਗਏ ਹਨ। ਹਵਾਰਾ ਇਸ ਸਮੇਂ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ, ਅਤੇ ਅਦਾਲਤ ਨੂੰ ਉਸ ਦੀ ਪੇਸ਼ੀ ਦੀ ਲੋੜ ਹੈ ਤਾਂ ਜੋ ਮਾਮਲੇ ਦੀ ਸੁਣਵਾਈ ਅੱਗੇ ਵਧ ਸਕੇ।
ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਨੋਟਿਸ ਜਾਰੀ ਕਰ, ਅਦਾਲਤ ਨੇ ਹਦਾਇਤਾਂ ਜਾਰੀ ਕੀਤੀਆਂ ਹਨ , ਨਿਰਧਾਰਤ ਸੁਣਵਾਈਆਂ ਦੌਰਾਨ ਹਵਾਰਾ ਨੂੰ ਪੇਸ਼ ਨਾ ਕਰਨ ਕਾਰਨ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਦੀ ਲਾਪਰਵਾਹੀ ‘ਤੇ ਨਾਰਾਜ਼ਗੀ ਜਤਾਈ ਅਤੇ 8 ਮਈ 2025 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਉਸ ਦੀ ਪੇਸ਼ੀ ਨੂੰ ਯਕੀਨੀ ਬਣਾਉਣ ਦੇ ਸਖਤ ਹੁਕਮ ਦਿੱਤੇ।