Punjab’s new policy: ਕਿਸਾਨਾਂ ਨੂੰ ਵਿਕਾਸ ਵਿੱਚ ਭਾਗੀਦਾਰ ਬਣਾਉਣ ਲਈ ਪੰਜਾਬ ਦੀ ਲੈਂਡ ਪੁਲਿੰਗ ਯੋਜਨਾ

ਪੰਜਾਬ ਸਰਕਾਰ ਨੇ ਸ਼ਹਿਰੀਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਸੂਬੇ ‘ਚ ਕਿਫਾਇਤੀ ਰਿਹਾਇਸ਼ੀ ਯੋਜਨਾਵਾਂ ਚ ਤੇਜ਼ੀ ਨਾਲ ਵਿਕਾਸ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦਾ ਫੈਸਲਾ ਕੀਤਾ ਗਿਆ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਹੁਣ ਜ਼ਮੀਨ ਮਾਲਕਾਂ ਤੋਂ ਸਿੱਧੇ ਤੌਰ ‘ਤੇ ਜ਼ਮੀਨ ਖ਼ਰੀਦਣ ਲਈ ਸਰਲ ਤੇ ਪਾਰਦਰਸ਼ੀ ਪ੍ਰਕਿਰਿਆ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਨਾਲ ਜ਼ਮੀਨ ਪ੍ਰਾਪਤੀ ‘ਚ ਦੇਰੀ ਤੇ ਕਾਨੂੰਨੀ ਮੁਸ਼ਕਿਲਾਂ ਖ਼ਤਮ ਹੋਣਗੀਆਂ ਤੇ ਵਿਕਾਸ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇਗਾ।
ਤੁਹਾਨੂੰ ਦੱਸ ਦੇਈਏ ਲੈਂਡ ਪੂਲਿੰਗ ਸਕੀਮ ਇੱਕ ਸ਼ਹਿਰੀ ਵਿਕਾਸ ਮਾਡਲ ਹੈ, ਜਿਸ ਵਿੱਚ ਜ਼ਮੀਨ ਮਾਲਕ (ਖਾਸਕਰ ਕਿਸਾਨ) ਸਰਕਾਰ ਜਾਂ ਵਿਕਾਸ ਅਥਾਰਟੀ ਨੂੰ ਆਪਣੀ ਜ਼ਮੀਨ ਵਿਕਾਸ ਲਈ ਦਿੰਦੇ ਹਨ। ਇਸ ਦੇ ਬਦਲੇ, ਉਨ੍ਹਾਂ ਨੂੰ ਨਕਦ ਮੁਆਵਜ਼ਾ ਨਹੀਂ, ਸਗੋਂ ਵਿਕਸਤ ਖੇਤਰ ਵਿੱਚ ਛੋਟੇ ਪਰ ਮੁੱਲਵਾਨ ਪਲਾਟ ਜਾਂ ਹਿੱਸੇਦਾਰੀ ਦਿੱਤੀ ਜਾਂਦੀ ਹੈ। ਇਹ ਸਕੀਮ ਸਰਕਾਰ ਅਤੇ ਜ਼ਮੀਨ ਮਾਲਕਾਂ ਵਿਚਕਾਰ ਸਾਂਝੇਦਾਰੀ ਦਾ ਕੰਮ ਕਰਦੀ ਹੈ।