Delhi Chief Minister Rekha Gupta: ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਹੋਈ ਗ੍ਰਿਫ਼ਤਾਰੀ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਵਿਅਕਤੀ ਦੀ ਗ੍ਰਿਫ਼ਤਾਰੀ 5 ਜੂਨ, 2025 ਦੀ ਦੇਰ ਰਾਤ ਨੂੰ ਗਾਜ਼ੀਆਬਾਦ, ਉੱਤਰ ਪ੍ਰਦੇਸ਼ ਤੋਂ ਹੋਈ। ਦਿੱਲੀ ਪੁਲਿਸ ਦੀ ਨਾਰਥ ਵੈਸਟ ਜ਼ਿਲ੍ਹੇ ਦੀ ਸਪੈਸ਼ਲ ਸਟਾਫ ਟੀਮ ਨੇ ਇਸ ਕਾਰਵਾਈ ਨੂੰ ਅੰਜਾਮ ਦਿੱਤਾ। ਦੋਸ਼ੀ ਨੇ ਗਾਜ਼ੀਆਬਾਦ ਪੁਲਿਸ ਕੰਟਰੋਲ ਰੂਮ ਨੂੰ ਰਾਤ 11 ਵਜੇ ਦੇ ਕਰੀਬ ਫੋਨ ਕਰਕੇ ਰੇਖਾ ਗੁਪਤਾ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਦੀ ਮੁਢਲੀ ਜਾਂਚ ਵਿੱਚ ਪਤਾ ਲੱਗਾ ਕਿ ਦੋਸ਼ੀ ਨੇ ਸ਼ਰਾਬ ਦੇ ਨਸ਼ੇ ਵਿੱਚ ਇਹ ਫੋਨ ਕੀਤਾ ਸੀ।
ਗਾਜ਼ੀਆਬਾਦ ਪੁਲਿਸ ਨੇ ਤੁਰੰਤ ਮਾਮਲੇ ਦੀ ਸੂਚਨਾ ਦਿੱਲੀ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਸਪੈਸ਼ਲ ਸਟਾਫ ਟੀਮ ਨੇ ਕੋਟਵਾਲੀ ਥਾਣੇ ਦੇ ਇਲਾਕੇ ਵਿੱਚ ਛਾਪੇਮਾਰੀ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ। ਦੋਸ਼ੀ ਦੀ ਪਛਾਣ 24 ਸਾਲ ਦੇ ਨੌਜਵਾਨ ਵਜੋਂ ਹੋਈ ਹੈ | ਗ੍ਰਿਫ਼ਤਾਰੀ ਦੌਰਾਨ ਦੋਸ਼ੀ ਕੋਲੋਂ ਕਈ ਨਕਲੀ ਆਈਡੀ ਕਾਰਡ ਬਰਾਮਦ ਹੋਏ ਸਨ । ਇਹਨਾਂ ਵਿੱਚ ਸਰਕਾਰੀ ਅਤੇ ਗੈਰ-ਸਰਕਾਰੀ ਦਸਤਾਵੇਜ਼ ਵੀ ਸ਼ਾਮਲ ਸਨ, ਜਿਨ੍ਹਾਂ ਦੀ ਪੁਲਿਸ ਜਾਂਚ ਕਰ ਰਹੀ ਹੈ।