June 15, 2025

Punjab Weather: ਪੰਜਾਬ ‘ਚ ਮੀਂਹ ਨੇ ਬਦਲਿਆ ਮੌਸਮ, ਮੀਂਹ ਕਾਰਨ ਮੌਸਮ ਸੁਹਾਵਣਾ, ਅਗਲੇ 48 ਘੰਟੇ ਮੀਂਹ ਦੀ ਸੰਭਾਵਨਾ

0
108909101

ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ, ਜਿਸ ਨੇ ਤਾਪਮਾਨ ਵਿੱਚ ਕਮੀ ਲਿਆ ਕੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਦਿੱਤੀ। ਮੌਸਮ ਵਿਭਾਗ ਦੇ ਅਨੁਸਾਰ, ਪੰਜਾਬ ਦੇ ਜ਼ਿਲ੍ਹਿਆਂ ਜਿਵੇਂ ਮੋਹਾਲੀ, ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਪਟਿਆਲਾ, ਅਤੇ ਗੁਰਦਾਸਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਸ਼ ਦਰਜ ਕੀਤੀ ਗਈ।

ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ | 38-40 ਡਿਗਰੀ ਸੈਲਸੀਅਸ ਤੋਂ ਘਟ ਕੇ 30-34 ਡਿਗਰੀ ਸੈਲਸੀਅਸ ‘ਤੇ ਆ ਗਿਆ।ਮੌਸਮ ਵਿਭਾਗ ਨੇ ਅਗਲੇ 24-48 ਘੰਟਿਆਂ ਵਿੱਚ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹੋਰ ਹਲਕੀ ਬਾਰਸ਼ ਸੰਭਾਵਨਾ ਜਤਾਈ ਹੈ। ਇਹ ਸਥਿਤੀ ਪੱਛਮੀ ਵਿਘਨ ਅਤੇ ਮਾਨਸੂਨ ਦੀ ਸ਼ੁਰੂਆਤੀ ਪ੍ਰਭਾਵ ਕਾਰਨ ਹੋ ਰਹੀ ਹੈ।

ਜਿੱਥੇ ਪੰਜਾਬ ਵਿੱਚ ਲੋਕਾਂ ਨੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ, ਪਰ ਕੁਝ ਥਾਵਾਂ ‘ਤੇ ਪਾਣੀ ਭਰਨ ਕਾਰਨ ਆਵਾਜਾਈ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਗਲੇ ਕੁਝ ਦਿਨਾਂ ਵਿੱਚ ਮੌਸਮ ਵਿਭਾਗ ਨੇ ਪੰਜਾਬ ਵਿੱਚ ਮੀਂਹ ਦੀ ਸੰਭਾਵਨਾ ਜਾਰੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ, ਜੋ ਕਿਸਾਨਾਂ ਅਤੇ ਆਮ ਜਨਤਾ ਲਈ ਗਰਮੀ ਤੋਂ ਰਾਹਤ ਦੀ ਖਬਰ ਹੈ।

Leave a Reply

Your email address will not be published. Required fields are marked *