June 17, 2025

Air India plane ‘ਚ ਆਈ ਤਕਨੀਕੀ ਖਰਾਬੀ, Kolkata ‘ਚ ਕੀਤੀ ਗਈ Emergency Landing

0
Screenshot 2025-05-22 095431

ਤੜਕਸਾਰ ਕਰੀਬ 5:30 ਵਜੇ ਏਅਰ ਇੰਡੀਆ ਦੇ ਇੱਕ ਜਹਾਜ਼ ਨੂੰ ਤਕਨੀਕੀ ਖਰਾਬੀ ਕਾਰਨ ਕੋਲਕਾਤਾ ਹਵਾਈ ਅੱਡੇ ‘ਤੇ ਐਮਰਜੈਂਸੀ ਲੈਂਡਿੰਗ ਕਰਵਾਉਣੀ ਪਈ। ਇਹ ਜਹਾਜ਼ ਸੈਨ ਫਰਾਂਸਿਸਕੋ ਤੋਂ ਮੁੰਬਈ ਜਾ ਰਿਹਾ ਸੀ, ਜਦੋਂ ਇਸ ਦੇ ਖੱਬੇ ਇੰਜਣ ‘ਚ ਸਮੱਸਿਆ ਆਈ।

ਮਿਲੀ ਜਾਣਕਾਰੀ ਮੁਤਾਬਿਕ ਜਹਾਜ਼ ‘ਚ ਸਵਾਰ ਸਾਰੇ ਯਾਤਰੀਆਂ ਅਤੇ ਚਾਲਕ ਦਲ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਅਧਿਕਾਰੀਆਂ ਨੇ ਜਹਾਜ਼ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਖਰਾਬੀ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਹੁਣ ਤੱਕ ਕੋਈ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ, ਅਤੇ ਸਥਿਤੀ ਕੰਟਰੋਲ ‘ਚ ਹੈ। ਏਅਰ ਇੰਡੀਆ ਵੱਲੋਂ ਯਾਤਰੀਆਂ ਦੀ ਸਹੂਲਤ ਲਈ ਪ੍ਰਬੰਧ ਕੀਤੇ ਜਾ ਰਹੇ ਹਨ।

Leave a Reply

Your email address will not be published. Required fields are marked *