Kamal Kaur murder case: Amritpal Mehron ਦੀ ਹਮਾਇਤ ਕਰਨ ਵਾਲਿਆਂ ਦੇ Social media ਖਾਤੇ ਕੀਤੇ ਬੰਦ

ਕਮਲ ਕੌਰ ਭਾਬੀ, ਜਿਸ ਨੂੰ ਸੋਸ਼ਲ ਮੀਡੀਆ ‘ਤੇ ਕੰਚਨ ਕੁਮਾਰੀ ਵਜੋਂ ਵੀ ਜਾਣਿਆ ਜਾਂਦਾ ਸੀ, ਦੇ ਕਤਲ ਮਾਮਲੇ ਨੇ ਪੰਜਾਬ ਵਿੱਚ ਕਾਫੀ ਸਨਸਨੀ ਮਚਾਈ ਹੋਈ ਹੈ। ਇਸ ਮਾਮਲੇ ਦੇ ਮੁੱਖ ਦੋਸ਼ੀ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਹਮਾਇਤ ਕਰਨ ਵਾਲੇ 106 ਸੋਸ਼ਲ ਮੀਡੀਆ ਖਾਤਿਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਪੁਲਿਸ ਅਤੇ ਸਾਈਬਰ ਸੈੱਲ ਵੱਲੋਂ ਕੀਤੀ ਗਈ ਹੈ |
ਪੁਲਿਸ ਅਨੁਸਾਰ, ਅੰਮ੍ਰਿਤਪਾਲ ਸਿੰਘ ਮਹਿਰੋਂ, ਜੋ ਇਸ ਕਤਲ ਦਾ ਮੁੱਖ ਸਾਜ਼ਿਸ਼ਘਾੜਾ ਹੈ, ਨੇ ਆਪਣੇ ਸਾਥੀਆਂ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨਾਲ ਮਿਲ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ। ਅੰਮ੍ਰਿਤਪਾਲ ਨੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਜਾਰੀ ਕੀਤਾ ਸੀ, ਜਿਸ ਵਿੱਚ ਉਸ ਨੇ ਕਮਲ ਕੌਰ ਦੀਆਂ ਅਸ਼ਲੀਲ ਵੀਡੀਓਜ਼ ਨੂੰ ਨੌਜਵਾਨਾਂ ‘ਤੇ ਬੁਰਾ ਪ੍ਰਭਾਵ ਪਾਉਣ ਦਾ ਦੋਸ਼ ਲਗਾਇਆ ਅਤੇ ਹੋਰ ਸੋਸ਼ਲ ਮੀਡੀਆ ਪ੍ਰਭਾਵਕਾਂ ਨੂੰ ਵੀ ਧਮਕੀਆਂ ਦਿੱਤੀਆਂ ਸਨ ।