Air India flight crashes: Ahmedabad-London ਜਾ ਰਹੀ ਏਅਰ ਇੰਡੀਆ ਦੀ ਫਲਾਈਟ ਹੋਈ ਕ੍ਰੈਸ਼, ਬਚਾਅ ਕਾਰਜ ਸ਼ੁਰੂ

ਏਅਰ ਇੰਡੀਆ ਦੀ ਫਲਾਈਟ ਜੋ ਅਹਿਮਦਾਬਾਦ ਤੋਂ ਲੰਡਨ ਗੈਟਵਿਕ ਜਾ ਰਹੀ ਸੀ, ਸਰਦਾਰ ਵੱਲਭਭਾਈ ਪਟੇਲ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਟੇਕਆਫ ਕਰਨ ਦੇ ਕੁਝ ਸਮੇਂ ਬਾਅਦ ਹੀ ਕ੍ਰੈਸ਼ ਹੋ ਗਈ। ਇਸ ਵਿੱਚ ਕੁਲ 242 ਵਿਅਕਤੀ ਸਵਾਰ ਸਨ, ਜਿਨ੍ਹਾਂ ਵਿੱਚ 230 ਯਾਤਰੀ ਅਤੇ 12 ਕਰੂ ਮੈਂਬਰ ਸ਼ਾਮਲ ਸਨ। ਹਾਦਸਾ ਮੇਘਾਨੀਨਗਰ ਇਲਾਕੇ ਨੇੜੇ ਹੋਇਆ, ਜੋ ਹਵਾਈ ਅੱਡੇ ਤੋਂ ਲਗਭਗ 15 ਕਿਲੋਮੀਟਰ ਦੂਰ ਹੈ।
ਰਿਪੋਰਟਾਂ ਅਨੁਸਾਰ, ਜਹਾਜ਼ ਨੇ ਦੁਪਹਿਰ 1:38 ਵਜੇ ਟੇਕਆਫ ਕੀਤਾ ਅਤੇ ਕੁਝ ਮਿੰਟਾ ਬਾਅਦ ਹੀ ਕ੍ਰੈਸ਼ ਹੋ ਗਿਆ। ਹਾਦਸੇ ਵਾਲੀ ਥਾਂ ਤੋਂ ਕਾਲਾ ਧੂੰਆਂ ਅਤੇ ਅੱਗ ਦੀਆਂ ਲਪਟਾਂ ਦੇਖੀਆਂ ਗਈਆਂ ਜੋ ਸੋਸ਼ਲ ਮੀਡਿਆ ਤੇ ਕਾਫੀ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ । ਰਾਹਤ ਅਤੇ ਬਚਾਅ ਟੀਮਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ। ਅਹਿਮਦਾਬਾਦ ਦੇ ਸਿਵਿਲ ਹਸਪਤਾਲ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ, ਅਤੇ ਜ਼ਖਮੀਆਂ ਨੂੰ ਇਲਾਜ ਲਈ ਲਿਜਾਇਆ ਜਾ ਰਿਹਾ ਹੈ।