June 14, 2025

Baba Siddiqui murder case: ਮੁੱਖ ਦੋਸ਼ੀ Zeeshan Akhtar ਨੂੰ Canada ਤੋਂ ਭਾਰਤ ਲਿਆਉਣ ਦੀ ਤਿਆਰੀ

0
Screenshot 2025-06-07 092941

ਜ਼ੀਸ਼ਾਨ ਅਖ਼ਤਰ, ਜੋ ਕਿ ਐਨਸੀਪੀ ਦੇ ਨੇਤਾ ਅਤੇ ਸਾਬਕਾ ਮਹਾਰਾਸ਼ਟਰ ਮੰਤਰੀ ਬਾਬਾ ਸਿੱਦੀਕੀ ਦੇ ਕਤਲ ਦਾ ਮੁੱਖ ਦੋਸ਼ੀ ਮੰਨਿਆ ਜਾਂਦਾ ਹੈ, ਨੂੰ ਪਿਛਲੀ ਦਿਨੀਂ ਕੈਨੇਡਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਹਾਰਾਸ਼ਟਰ ਦੇ ਰਾਜ ਮੰਤਰੀ ਯੋਗੇਸ਼ ਕਦਮ ਨੇ ਪੁਸ਼ਟੀ ਕੀਤੀ ਕਿ ਭਾਰਤ ਸਰਕਾਰ ਨੇ ਜ਼ੀਸ਼ਾਨ ਅਖ਼ਤਰ ਨੂੰ ਵਾਪਸ ਭਾਰਤ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਅਖ਼ਤਰ ਨੂੰ ਕਥਿਤ ਤੌਰ ’ਤੇ ਜਾਅਲੀ ਪਾਸਪੋਰਟ ਮਾਮਲੇ ਵਿੱਚ ਕੈਨੇਡਾ ਦੀ ਸਰੀ ਪੁਲਿਸ ਨੇ ਹਿਰਾਸਤ ਵਿੱਚ ਲਿਆ ਸੀ।

ਤੁਹਾਨੂੰ ਦੱਸ ਦਈਏ 12 ਅਕਤੂਬਰ 2024 ਨੂੰ, ਬਾਬਾ ਸਿੱਦੀਕੀ ਨੂੰ ਮੁੰਬਈ ਦੇ ਬਾਂਦਰਾ ਵਿੱਚ ਆਪਣੇ ਬੇਟੇ ਦੇ ਦਫ਼ਤਰ ਦੇ ਬਾਹਰ ਤਿੰਨ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ । ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਨੇ ਛੇ ਗੋਲੀਆਂ ਚਲਾਈਆਂ, ਜਿਨ੍ਹਾਂ ਵਿੱਚੋਂ ਤਿੰਨ ਸਿੱਦੀਕੀ ਦੇ ਸਰੀਰ ਦੇ ਉਪਰਲੇ ਹਿੱਸੇ ਵਿੱਚ ਲੱਗੀਆਂ। ਉਸ ਨੂੰ ਲੀਲਾਵਤੀ ਹਸਪਤਾਲ ਲਿਜਾਇਆ ਗਿਆ, ਪਰ ਓਹਨਾ ਨੂੰ ਬਚਾਇਆ ਨਾ ਸਕਿਆ ਗਿਆ।

Leave a Reply

Your email address will not be published. Required fields are marked *