June 15, 2025

Bhakra Nangal Dam: ਬੀਤੀ ਰਾਤ ਪਾਣੀ ਨੂੰ ਲੈਕੇ ਹੋਇਆ ਹੰਗਾਮਾ, ਨੰਗਲ ਡੈਮ ਪਹੁੰਚੇ CM Mann

0
494965046_1234216641401025_7706625474811555502_n

ਪਾਣੀ ਵਿਵਾਦ ਦੇ ਵਿਚਕਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੰਗਲ ਡੈਮ ਪਹੁੰਚੇ ਹਨ।ਪੰਜਾਬ ਅਤੇ ਹਰਿਆਣਾ ਵਿਚਕਾਰ ਸਤਲੁਜ-ਯਮੁਨਾ ਲਿੰਕ (SYL) ਨਹਿਰ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਦੇ ਪਾਣੀ ਦੀ ਵੰਡ ਨੂੰ ਲੈ ਕੇ ਵਿਵਾਦ ਤੇਜ਼ ਹੋ ਗਿਆ ਹੈ। ਇਸ ਮਸਲੇ ਨੇ ਸਿਆਸੀ ਅਤੇ ਕਾਨੂੰਨੀ ਮੋੜ ਲੈ ਲਿਆ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (AAP) ਦੀ ਸਰਕਾਰ ਨੇ ਸਖ਼ਤ ਰੁਖ ਅਪਣਾਇਆ ਹੈ।

ਐਡਵੋਕੇਟ ਜਨਰਲ (ਏਜੀ) ਮਨਿੰਦਰਜੀਤ ਸਿੰਘ ਬੇਦੀ ਵੀ ਮੁੱਖ ਮੰਤਰੀ ਦੇ ਨਾਲ ਮੌਜੂਦ ਹਨ। ਮਿਲੀ ਜਾਣਕਾਰੀ ਅਨੁਸਾਰ, ਬੀਤੀ ਰਾਤ ਭਾਖੜਾ ਬਿਆਸ ਪ੍ਰਬੰਧਨ ਬੋਰਡ ਦੇ ਇੱਕ ਅਧਿਕਾਰੀ ਨੇ ਨੰਗਲ ਡੈਮ ਤੋਂ ਜ਼ਬਰਦਸਤੀ ਪਾਣੀ ਛੱਡਣ ਦੀ ਕੋਸ਼ਿਸ਼ ਕੀਤੀ ਹੈ । ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਵਿੱਚ ਲੈ ਲਿਆ। ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਵੀ ਭਾਖੜਾ ਨੰਗਲ ਡੈਮ ਪਹੁੰਚੇ ਹਨ, ਪਰ ਉਨ੍ਹਾਂ ਨੂੰ ਡੈਮ ਵੱਲ ਨਹੀਂ ਜਾਣ ਦਿੱਤਾ ਗਿਆ।

ਦੱਸ ਦਈਏ ਕਿ 5 ਮਈ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ‘ਚ ਸਰਬਸੰਮਤੀ ਨਾਲ ਇੱਕ ਪ੍ਰਸਤਾਵ ਪਾਸ ਕੀਤਾ ਗਿਆ ਸੀ ਕਿ ਹਰਿਆਣਾ ਨੂੰ ਵਾਧੂ ਪਾਣੀ ਨਹੀਂ ਦਿੱਤਾ ਜਾਵੇਗਾ। 7 ਮਈ ਨੂੰ ਪਾਣੀ ਸੰਬੰਧੀ ਮਾਮਲੇ ‘ਚ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਭਾਖੜਾ ਨੰਗਲ ਡੈਮ ਤੇ ਕੰਟਰੋਲ ਰੂਮ ਵਾਟਰ ਰੈਗੂਲੇਸ਼ਨ ਦਫਤਰਾਂ ਵਿੱਚ ਤਾਇਨਾਤ ਪੰਜਾਬ ਪੁਲਿਸ ਨੂੰ ਰੋਜ਼ਾਨਾ ਦੇ ਕੰਮ ਤੋਂ ਦੂਰ ਰਹਿਣ ਲਈ ਕਿਹਾ ਸੀ।

Leave a Reply

Your email address will not be published. Required fields are marked *