Bikram Singh Majithia: ਸਾਂਝੀ ਕੀਤੀ ਅੰਮ੍ਰਿਤਪਾਲ ਦੇ ਭਰਾ ਦੀ ਵਿਵਾਦਤ ਵੀਡੀਓ”

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਕਾਨਫਰੰਸ ਕੀਤੀ ਜਿਸ ‘ਚ ਇੱਕ ਵੀਡੀਓ ਸਾਂਝੀ ਕੀਤੀ, ਵੀਡੀਓ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਕਿ ਇਹ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਹੈਪੀ ਦੀ ਨਸ਼ਾ ਕਰਦਿਆਂ ਨਜ਼ਰ ਆ ਰਿਹਾ ਹੈ। ਇਸ ਤੋਂ ਬਾਅਦ ਸੁਖਪ੍ਰੀਤ ਸਿੰਘ ਹਰੀਨੌ ਦੀ ਇੱਕ ਆਡੀਓ ਕਲਿੱਪ ਵੀ ਜਾਰੀ ਕੀਤੀ ਗਈ, ਜਿਸ ਵਿੱਚ ਉਹ ਅੰਮ੍ਰਿਤਪਾਲ ਸਿੰਘ ਬਾਰੇ ਗੱਲ ਕਰਦੇ ਦਿਖਾਈ ਦੇ ਰਹੇ ਹਨ। ਇਸ ਤੋਂ ਬਾਅਦ ਇੱਕ ਵੀਡੀਓ ਵੀ ਦਿਖਾਈ ਗਈ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਪਿਤਾ ਆਪਣੇ ਪੁੱਤਰ ਹਰਪ੍ਰੀਤ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ‘ਤੇ ਉਨ੍ਹਾਂ ਦੇ ਪੁੱਤਰ ਨੂੰ ਝੂਠੇ ਦੋਸ਼ਾਂ ਵਿੱਚ ਫਸਾਉਣ ਦਾ ਦੋਸ਼ ਲਗਾਉਂਦੇ ਨਜਰ ਆ ਰਹੇ ਹਨ।
ਦੱਸ ਦੇਈਏ ਕਿ ਹਰਪ੍ਰੀਤ ਸਿੰਘ ਨੂੰ ਜੁਲਾਈ 2024 ਵਿੱਚ ਜਲੰਧਰ ਪੁਲਿਸ ਨੇ 4 ਗ੍ਰਾਮ ਆਈਸ ਸਮੇਤ ਗ੍ਰਿਫਤਾਰ ਕੀਤਾ ਸੀ, ਅਤੇ ਉਸ ਦਾ ਡੋਪ ਟੈਸਟ ਪਾਜ਼ੀਟਿਵ ਆਇਆ ਸੀ। ਬਾਅਦ ਵਿੱਚ, ਅਦਾਲਤ ਨੇ ਹਰਪ੍ਰੀਤ ਅਤੇ ਉਸ ਦੇ ਸਾਥੀ ਲਵਪ੍ਰੀਤ ਨੂੰ ਜ਼ਮਾਨਤ ਦੇ ਦਿੱਤੀ ਸੀ। ਹਰਪ੍ਰੀਤ ਦੇ ਪਰਿਵਾਰ ਅਤੇ ਵਕੀਲ ਨੇ ਪੁਲਿਸ ‘ਤੇ ਝੂਠੇ ਕੇਸ ਵਿੱਚ ਫਸਾਉਣ ਦੇ ਦੋਸ਼ ਲਗਾਏ ਸਨ।