CM Bhagwant Mann: ਸਰਹੱਦ ‘ਤੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਖਰੀਦਣ ਦਾ ਫੈਸਲਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇਹ ਅਹਿਮ ਫੈਸਲੇ ਲਏ ਗਏ। ਇਸ ਦੌਰਾਨ ਸਰਹੱਦੀ ਜ਼ਿਲ੍ਹਿਆਂ ਵਿੱਚ ਹਸਪਤਾਲਾਂ, ਐਮਰਜੈਂਸੀ ਸੇਵਾਵਾਂ ਅਤੇ ਹੋਰ ਜ਼ਰੂਰੀ ਪ੍ਰਬੰਧਾਂ ਦਾ ਨਿਰੀਖਣ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।
ਪੰਜਾਬ ਸਰਕਾਰ ਵੱਲੋਂ ਪਾਕਿਸਤਾਨ ਨਾਲ ਲੱਗਦੀ ਸਰਹੱਦ ‘ਤੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਖਰੀਦਣ ਦਾ ਫੈਸਲਾ ਕੀਤਾ ਗਿਆ ਹੈ। ਇਹ ਸਿਸਟਮ ਪਠਾਨਕੋਟ ਤੋਂ ਅਬੋਹਰ ਤੱਕ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਕੀਤੇ ਜਾਣਗੇ, ਜਿਸ ਨਾਲ ਸੁਰੱਖਿਆ ਵਧੇਗੀ ਅਤੇ ਡਰੋਨ ਰਾਹੀਂ ਹੋਣ ਵਾਲੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਰੋਕ ਲੱਗੇਗੀ।
ਪੰਜਾਬ ਸਰਕਾਰ ਨੇ ‘ਫਰਿਸ਼ਤੇ ਸਕੀਮ’ ਤਹਿਤ ਜੰਗ ਜਾਂ ਅੱਤਵਾਦ ਦੇ ਪੀੜਤ ਪੰਜਾਬੀਆਂ ਨੂੰ ਵੀ ਮੁਫਤ ਇਲਾਜ ਮੁਹੱਈਆ ਕਰਵਾਇਆ ਦਾ ਫ਼ੈਸਲਾ ਲਿਆ ਹੈ । ਇਸ ਨਾਲ ਪੀੜਤ ਪਰਿਵਾਰਾਂ ਨੂੰ ਵਿੱਤੀ ਅਤੇ ਮੈਡੀਕਲ ਸਹਾਇਤਾ ਮਿਲੇਗੀ |