June 15, 2025

Delhi Building Collapse: ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਸਹਾਇਤਾ ਦਾ ਐਲਾਨ

0
vbk-stock-modi

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਉੱਤਰ ਪੂਰਬੀ ਦਿੱਲੀ ਦੇ ਦਿਆਲਪੁਰ ਖੇਤਰ ਵਿੱਚ ਇਮਾਰਤ ਢਹਿਣ ਕਾਰਨ ਹੋਏ ਜਾਨੀ ਨੁਕਸਾਨ ‘ਤੇ ਦੁੱਖ ਪ੍ਰਗਟ ਕੀਤਾ ਹੈ | ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਾ ਐਲਾਨ ਕੀਤਾ।

ਪੀਐਮਓ ਇੰਡੀਆ ਦੇ ਹੈਂਡਲ ਨੇ ਐਕਸ ‘ਤੇ ਪੋਸਟ ਇਕ ਪੋਸਟ ਸਾਂਝੀ ਕੀਤੀ ਜਿਸ ‘ਚ ਕਿਹਾ
ਉੱਤਰ ਪੂਰਬੀ ਦਿੱਲੀ ਦੇ ਦਿਆਲਪੁਰ ਖੇਤਰ ਵਿੱਚ ਇਮਾਰਤ ਢਹਿਣ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਸੰਵੇਦਨਾ। ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਸਥਾਨਕ ਪ੍ਰਸ਼ਾਸਨ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰ ਰਿਹਾ ਹੈ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

ਦੱਸ ਦੇਈਏ ਕਿ ਪਿਛਲੇ ਦਿਨੀਂ ਦਿੱਲੀ ਦੇ ਮੁਸਤਫਾਬਾਦ ਦੇ ਸ਼ਕਤੀ ਵਿਹਾਰ ਇਲਾਕੇ ਵਿੱਚ ਕਰੀਬ ਇੱਕ 4 ਮੰਜ਼ਿਲਾ ਰਿਹਾਇਸ਼ੀ ਇਮਾਰਤ ਢਹਿ ਗਈ ਜਦੋਂ ਲੋਕ ਡੂੰਘੀ ਨੀਂਦ ਵਿੱਚ ਸਨ, ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਮਲਬੇ ਹੇਠ ਫਸੇ ਹੋਏ ਹਨ। ਪੁਲਿਸ ਦੇ ਅਨੁਸਾਰ, ਇਮਾਰਤ ਵਿੱਚ 22 ਲੋਕ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪਰਿਵਾਰ ਸਨ। ਇਮਾਰਤ ਦੇ ਮਾਲਕ ਤਹਿਸੀਨ ਅਤੇ ਉਸਦੇ ਪਰਿਵਾਰ ਦੇ ਛੇ ਮੈਂਬਰ ਉਨ੍ਹਾਂ 11 ਲੋਕਾਂ ਵਿੱਚ ਸ਼ਾਮਲ ਸਨ ਜਿਨ੍ਹਾਂ ਦੀ ਢਹਿਣ ਨਾਲ ਮੌਤ ਹੋ ਗਈ। ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (DDMA), ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (NDRF), ਦਿੱਲੀ ਫਾਇਰ ਸਰਵਿਸ (DFS), ਅਤੇ ਹੋਰ ਏਜੰਸੀਆਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ।

Leave a Reply

Your email address will not be published. Required fields are marked *