Delhi News: CM Gupta ਤੇ Minister Sirsa ਨੇ 1984 ਪੀੜਤਾਂ ਨੂੰ ਦਿੱਤੇ ਨਿਯੁਕਤੀ ਪੱਤਰ

ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਅਤੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡੇ। ਇਸ ਸਮਾਰੋਹ ਦੌਰਾਨ 19 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਅਤੇ ਕੁੱਲ 1 ਸਿਰਸਾ ਨੇ ਇਸ ਨੂੰ ਇਤਿਹਾਸਕ ਕਦਮ ਦੱਸਦਿਆਂ ਕਿਹਾ ਕਿ ਸਰਕਾਰ ਨੇ ਯੋਗਤਾ ਸ਼ਰਤਾਂ ਵਿੱਚ ਵੀ ਛੋਟ ਦਿੱਤੀ ਹੈ ਤਾਂ ਜੋ ਨਿਆਂ ਨੂੰ ਯਕੀਨੀ ਬਣਾਇਆ ਜਾ ਸਕੇ।
ਤੁਹਾਨੂੰ ਦੱਸ ਦਈਏ 1984 ਜਨੋਸਾਈਡ ਪੀੜਤ ਕਮੇਟੀ ਦੇ ਚੇਅਰਮੈਨ ਆਤਮਾ ਸਿੰਘ ਨੇ ਨਿਯੁਕਤੀ ਪ੍ਰਾਪਤ ਕਰਨ ਵਾਲਿਆਂ ਦੀ ਉਮਰ ਨੂੰ ਲੈ ਕੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਕਈ ਪ੍ਰਾਪਤਕਰਤਾ 60 ਸਾਲ ਦੀ ਉਮਰ ਤੋਂ ਵੱਧ ਹਨ, ਅਤੇ ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਥਾਂ ਉਨ੍ਹਾਂ ਦੇ ਬੱਚਿਆਂ ਜਾਂ ਪੋਤਿਆਂ ਨੂੰ ਨੌਕਰੀਆਂ ਦਿੱਤੀਆਂ ਜਾਣ। ਇਸ ਤੋਂ ਪਹਿਲਾਂ, ਨਵੰਬਰ 2024 ਵਿੱਚ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ 47 ਪੀੜਤਾਂ ਨੂੰ ਨਿਯੁਕਤੀ ਪੱਤਰ ਵੰਡੇ ਸਨ। 1984 ਦੇ ਸਿੱਖ ਵਿਰੋਧੀ ਦੰਗਿਆਂ, ਜੋ ਕਿ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਵਾਪਰੇ ਸਨ, ਦੇ ਪੀੜਤ ਪਰਿਵਾਰਾਂ ਨੂੰ ਨੌਕਰੀਆਂ ਅਤੇ ਸਮਾਜਿਕ ਸੁਰੱਖਿਆ ਪ੍ਰਦਾਨ ਕਰਨ ਦੀ ਕੋਸ਼ਿਸ਼ ਹੈ।25 ਪੀੜਤ ਵਿਅਕਤੀਆਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕੀਤੀ ਜਾਣ ਦੀ ਯੋਜਨਾ ਹੈ।