June 15, 2025

Flying Officers: Mai Bhago Institute ਦੀਆਂ 3 ਲੜਕੀਆਂ ਬਣਨਗੀਆਂ Indian Air Force ਦੀਆਂ ਫਲਾਇੰਗ ਅਫਸਰ, ਪੰਜਾਬ ਦਾ ਮਾਣ ਵਧਾਇਆ

0
Screenshot 2025-06-15 102855

ਮੋਹਾਲੀ ਦੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਦੀਆਂ ਤਿੰਨ ਕੈਡਿਟਾਂ ਨੇ ਭਾਰਤੀ ਹਵਾਈ ਸੈਨਾ (Indian Air Force) ਵਿੱਚ ਫਲਾਇੰਗ ਅਫਸਰ ਵਜੋਂ ਕਮਿਸ਼ਨ ਹਾਸਲ ਕਰਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਹ ਪ੍ਰਾਪਤੀ ਸੂਬੇ ਦੀਆਂ ਹੋਰ ਧੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ |

ਤਿੰਨ ਕੈਡਿਟਾਂ ਨੂੰ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਇਹ ਕੈਡਿਟ ਮਾਈ ਭਾਗੋ ਇੰਸਟੀਚਿਊਟ ਵਿੱਚ ਸਿਖਲਾਈ ਪ੍ਰਾਪਤ ਕਰ ਰਹੀਆਂ ਸਨ, ਜੋ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਅਫਸਰ ਬਣਨ ਦੀ ਤਿਆਰੀ ਕਰਵਾਉਣ ਲਈ ਮਸ਼ਹੂਰ ਹੈ।

ਦੱਸ ਦਈਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 2023 ਵਿੱਚ ਮਾਈ ਭਾਗੋ ਇੰਸਟੀਚਿਊਟ ਵਿੱਚ ਐਨਡੀਏ ਪ੍ਰੈਪਰੇਟਰੀ ਵਿੰਗ ਦੀ ਸ਼ੁਰੂਆਤ ਕੀਤੀ ਸੀ, ਜਿਸ ਦਾ ਉਦੇਸ਼ ਸੂਬੇ ਦੀਆਂ ਲੜਕੀਆਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਦਾ ਮੌਕਾ ਪ੍ਰਦਾਨ ਕਰਨਾ ਹੈ।

Leave a Reply

Your email address will not be published. Required fields are marked *