Garhshankar-Nangal road ‘ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਨੌਜਵਾਨ ਨੂੰ ਮਾਰੀਆਂ ਗੋਲੀਆਂ, Police ਨੇ ਜਾਂਚ ਕੀਤੀ ਸ਼ੁਰੂ

ਗੜ੍ਹਸ਼ੰਕਰ-ਨੰਗਲ ਰੋਡ ‘ਤੇ ਪਿੰਡ ਸ਼ਾਹਪੁਰ ਘਾਟੇ ਨੇੜੇ 20 ਸਾਲਾ ਨੌਜਵਾਨ ਆਰੀਅਨ, ਪੁੱਤਰ ਅਮਿਤ ਕੁਮਾਰ, ਪਿੰਡ ਸੀਹਵਾਂ ਦੀ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮਿਲੀ ਜਾਣਕਾਰੀ ਅਨੁਸਾਰ, ਆਰੀਅਨ ਅਤੇ ਉਸ ਦਾ ਸਾਥੀ ਨਵੀਨ ਕੁਮਾਰ (27 ਸਾਲ), ਪੁੱਤਰ ਸਤੀਸ਼ ਕੁਮਾਰ, ਪਿੰਡ ਕੋਕੋਵਾਲ, ਜੋ ਅੱਡਾ ਝੁਗੀਆਂ ਵਿਖੇ ਰੈਡੀਮੇਟ ਕਪੜਿਆਂ ਦੀ ਦੁਕਾਨ ‘ਤੇ ਕੰਮ ਕਰਦੇ ਸਨ, ਆਪਣੀ ਕਾਰ ‘ਚ ਲੁਧਿਆਣਾ ਤੋਂ ਸਮਾਨ ਖਰੀਦ ਕੇ ਵਾਪਸ ਆ ਰਹੇ ਸਨ।
ਇਹ ਘਟਨਾ ਓਦੋਂ ਵਾਪਰੀ ਜਦੋ ਸ਼ਾਹਪੁਰ ਘਾਟੇ ਨੇੜੇ ਨਵੀਨ ਨੂੰ ਉਲਟੀ ਦੀ ਸ਼ਿਕਾਇਤ ਹੋਣ ਕਾਰਨ ਉਹ ਕਾਰ ਤੋਂ ਬਾਹਰ ਨਿਕਲਿਆ। ਇਸ ਦੌਰਾਨ ਗੜ੍ਹਸ਼ੰਕਰ ਵਾਲੇ ਪਾਸੇ ਤੋਂ ਆਏ ਤਿੰਨ ਮੂੰਹ-ਢੱਕੇ ਮੋਟਰਸਾਈਕਲ ਸਵਾਰਾਂ ਨੇ ਕਾਰ ‘ਚ ਬੈਠੇ ਆਰੀਅਨ ਦੇ ਸਿਰ ਅਤੇ ਛਾਤੀ ‘ਤੇ ਗੋਲੀਆਂ ਮਾਰੀਆਂ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲਾਵਰ ਤੁਰੰਤ ਫਰਾਰ ਹੋ ਗਏ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀ.ਐਸ.ਪੀ. ਜਸਪ੍ਰੀਤ ਸਿੰਘ ਅਤੇ ਏ.ਐਸ.ਆਈ. ਰਸ਼ਪਾਲ ਸਿੰਘ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਆਰੀਅਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਿਲ ਹਸਪਤਾਲ ਗੜ੍ਹਸ਼ੰਕਰ ਭੇਜਿਆ ਗਿਆ। ਏ.ਐਸ.ਆਈ. ਰਸ਼ਪਾਲ ਸਿੰਘ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਗੜ੍ਹਸ਼ੰਕਰ ਪੁਲਿਸ ਨੇ ਮਾਮਲਾ ਦਰਜ ਕਰਕੇ ਹਮਲਾਵਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।