June 15, 2025

Gas leak in Barnala factory: IOL ਕੈਮੀਕਲਜ਼ ਵਿੱਚ ਜਾਨਲੇਵਾ ਹਾਦਸਾ

0
Screenshot 2025-04-28 144222

ਬਰਨਾਲਾ ਜ਼ਿਲ੍ਹੇ ਦੇ ਫਤਿਹਗੜ੍ਹ ਛੰਨਾ ਵਿਖੇ ਸਥਿਤ IOL ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਦੀ ਯੂਨਿਟ ਨੰਬਰ 3 ਵਿੱਚ ਸਵੇਰੇ ਕਰੀਬ 5:30 ਵਜੇ ਹਾਈਡ੍ਰੋਜਨ ਸਲਫਾਈਡ (H2S) ਗੈਸ ਲੀਕ ਹੋਣ ਦੀ ਘਟਨਾ ਵਾਪਰੀ। ਇਹ ਗੈਸ ਅਤਿ ਜ਼ਹਿਰੀਲੀ ਅਤੇ ਜਲਣਸ਼ੀਲ ਹੈ।

ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਅਨੁਸਾਰ ਮ੍ਰਿਤਕ ਵਿਅਕਤੀ ਹਰਿਆਣਾ ਦਾ ਰਹਿਣ ਵਾਲਾ ਸੀ, ਜਦੋਂ ਕਿ ਜ਼ਖਮੀਆਂ ਵਿੱਚੋਂ ਦੋ ਦੀ ਹਾਲਤ ਵੀ ਗੰਭੀਰ ਬਣੀ ਹੋਈ ਹੈ। ਮ੍ਰਿਤਕ ਦੀ ਪਛਾਣ ਅਨਮੋਲ ਚੰਪਾ ਵਜੋਂ ਹੋਈ ਹੈ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ। ਵਿਕਾਸ ਸ਼ਰਮਾ, ਜੁਗਮ ਖੰਨਾ, ਅਤੇ ਲਵਪ੍ਰੀਤ ਸਿੰਘ ਗੈਸ ਸੁੰਘਣ ਕਾਰਨ ਬੇਹੋਸ਼ ਹੋ ਗਏ। ਇਸ ਦੌਰਾਨ, ਹਿਸਾਰ ਦੇ ਵਸਨੀਕ ਵਿਕਾਸ ਸ਼ਰਮਾ ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ, ਜਦੋਂ ਕਿ ਯੁਗਮ ਖੰਨਾ ਅਤੇ ਲਵਪ੍ਰੀਤ ਸਿੰਘ ਨੂੰ ਤੁਰੰਤ ਸੀਐਮਸੀ ਹਸਪਤਾਲ, ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਬਰਨਾਲਾ ਦੇ SSP ਮੁਹੰਮਦ ਸਰਫਰਾਜ਼ ਆਲਮ ਨੇ ਪੁਸ਼ਟੀ ਕੀਤੀ ਕਿ ਮੁਢਲੀ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *