Hans Raj Hans ਦੀ ਪਤਨੀ ਦੀ ਅੰਤਿਮ ਅਰਦਾਸ ‘ਚ CM Mann ਨੇ ਸਾਂਝਾ ਕੀਤਾ ਦੁੱਖ

ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦੀ ਅੰਤਿਮ ਅਰਦਾਸ ਦੇ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਾਮਲ ਹੋਏ। ਇਹ ਸਮਾਗਮ ਜਲੰਧਰ ਵਿਖੇ ਗੁਰਦੁਆਰਾ ਸਿੰਘ ਸਭਾ ਮਾਡਲ ਟਾਊਨ ਵਿੱਚ ਹੋਇਆ, ਜਿੱਥੇ ਉਨ੍ਹਾਂ ਨੇ ਹੰਸ ਰਾਜ ਹੰਸ ਅਤੇ ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਸਮਾਗਮ ਵਿੱਚ ਹੋਰ ਕਈ ਪ੍ਰਮੁੱਖ ਸ਼ਖਸੀਅਤਾਂ, ਜਿਵੇਂ ਕਿ ਪੰਜਾਬੀ ਗਾਇਕ ਕੌਰ ਬੀ, ਕੇ.ਐਸ. ਮੱਖਣ, ਸਤਿੰਦਰ ਸੱਤੀ ਅਤੇ ਅਮਰ ਨੂਰੀ ਵੀ ਸ਼ਾਮਲ ਸਨ |
ਦੱਸ ਦੇਈਏ ਕਿ ਬੀਤੇ ਦਿਨੀਂ, ਮਸ਼ਹੂਰ ਸੂਫੀ ਗਾਇਕ ਅਤੇ ਭਾਜਪਾ ਦੇ ਸੀਨੀਅਰ ਆਗੂ ਹੰਸ ਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦੇਹਾਂਤ ਹੋ ਗਿਆ। ਰੇਸ਼ਮ ਕੌਰ ਦੇ ਦੇਹਾਂਤ ਦੀ ਖ਼ਬਰ ਸੋਸ਼ਲ ਮੀਡੀਆ ਤੋਂ ਸਾਹਮਣੇ ਆਈ, ਜਿਸ ਤੋਂ ਬਾਅਦ ਕਈ ਲੋਕਾਂ ਨੇ ਇਸ ‘ਤੇ ਸੋਗ ਪ੍ਰਗਟ ਕੀਤਾ।
ਉਹ ਕੁਝ ਸਮੇਂ ਤੋਂ ਬਿਮਾਰ ਹੀ ਸਨ ਅਤੇ ਜਲੰਧਰ ਦੇ ਟੈਗੋਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ | ਰੇਸ਼ਮ ਕੌਰ ਕਾਫ਼ੀ ਸਮੇਂ ਤੋਂ ਸਿਹਤ ਸਮੱਸਿਆਵਾਂ ਤੋਂ ਗੁਜ਼ਰ ਰਹੇ ਸਨ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਟੈਗੋਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਉਨ੍ਹਾਂ ਦੇ ਇਲਾਜ ਸਮੇਂ ਆਪਣੀ ਪੂਰੀ ਕੋਸ਼ਿਸ਼ ਕੀਤੀ, ਪਰ ਉਹਨਾਂ ਦੀ ਜਾਨ ਬਚਾਈ ਨਾ ਜਾ ਸਕੀ ।