June 16, 2025

Haryana ‘ਚ ਪਹਿਲੀ ਜਮਾਤ ਲਈ 6 ਸਾਲ ਦੀ ਉਮਰ ਲਾਜ਼ਮੀ

0
Screenshot 2025-04-12 115650

Haryana News: ਹਰਿਆਣਾ ਸਰਕਾਰ ਨੇ ਰਾਸ਼ਟਰੀ ਸਿੱਖਿਆ ਨੀਤੀ (NEP) 2020 ਅਤੇ ਬੱਚਿਆਂ ਦੇ ਮੁਫਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਬਾਰੇ ਕਾਨੂੰਨ (RTE) 2009 ਦੀ ਪਾਲਣਾ ਵਿੱਚ ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਘੱਟੋ-ਘੱਟ ਉਮਰ 6 ਸਾਲ ਨਿਰਧਾਰਤ ਕਰ ਦਿੱਤੀ ਗਈ ਹੈ। ਇਹ ਫੈਸਲਾ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੁੰਦਾ ਹੈ।

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਰਕਾਰ ਨੂੰ ਸਪੱਸ਼ਟ ਹੁਕਮ ਜਾਰੀ ਕੀਤੇ ਕਿ 6 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਪਹਿਲੀ ਜਮਾਤ ਵਿੱਚ ਦਾਖ਼ਲ ਨਹੀਂ ਕੀਤਾ ਜਾਵੇਗਾ|

2025-26 ਸੈਸ਼ਨ ਤੋਂ, ਪਹਿਲੀ ਜਮਾਤ ਵਿੱਚ ਦਾਖ਼ਲੇ ਲਈ ਬੱਚੇ ਦੀ ਉਮਰ 31 ਮਾਰਚ, 2025 ਤੱਕ 6 ਸਾਲ ਪੂਰੀ ਹੋਣੀ ਚਾਹੀਦੀ ਹੈ।

ਹਰਿਆਣਾ ਸਕੂਲ ਸਿੱਖਿਆ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ ਨੂੰ ਇਸ ਨਿਯਮ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੀ ਹਨ।

ਪਹਿਲਾਂ, ਹਰਿਆਣਾ ਵਿੱਚ 5 ਸਾਲ 6 ਮਹੀਨੇ ਦੀ ਉਮਰ ਵਾਲੇ ਬੱਚਿਆਂ ਨੂੰ ਦਾਖ਼ਲਾ ਮਿਲ ਜਾਂਦਾ ਸੀ, ਪਰ ਹੁਣ ਇਹ ਸੀਮਾ ਸਖ਼ਤੀ ਨਾਲ 6 ਸਾਲ ਕਰ ਦਿੱਤੀ ਗਈ ਹੈ ਛੋਟੀ ਉਮਰ ਵਿੱਚ ਸਕੂਲ ਸ਼ੁਰੂ ਕਰਨ ਨਾਲ ਬੱਚਿਆਂ ‘ਤੇ ਜ਼ਰੂਰਤ ਤੋਂ ਵੱਧ ਅਕਾਦਮਿਕ ਦਬਾਅ ਪੈਂਦਾ ਹੈ, ਜੋ ਉਨ੍ਹਾਂ ਦੀ ਮਾਨਸਿਕ ਸਿਹਤ ਨੂੰ ਪ੍ਰਭਾਵਤ ਕਰ ਸਕਦਾ ਹੈ।

Leave a Reply

Your email address will not be published. Required fields are marked *