India-Pakistan: ਯੂਨੀਵਰਸਿਟੀ/ਕਾਲਜ ਕੈਂਪਸ ਵਿੱਚ ਵਿਦਿਆਰਥੀਆਂ ਦੀ ਭਲਾਈ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਨਿਰਦੇਸ਼

ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਜੰਗ ਦੀ ਤਨਾਅਪੂਰਵ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਵੱਲੋ ਰਾਜ ਭਰ ਦੀਆਂ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸੁਰੱਖਿਆ, ਆਵਾਜਾਈ, ਜਾਂ ਨਿੱਜੀ ਕਾਰਨਾਂ ਕਰਕੇ ਜੇਕਰ ਕੋਈ ਵਿਦਿਆਰਥੀ ਅਸਮਰੱਥ ਜਾਂ ਇੱਛੁਕ ਨਹੀਂ ਹੈ ਤਾਂ ਉਸਨੂੰ ਕੈਂਪਸ ਛੱਡਣ ਲਈ ਮਜਬੂਰ ਨਹੀਂ ਕੀਤਾ ਜਾਵੇਗਾ।
ਜਦੋਂ ਤੱਕ ਆਖਰੀ ਵਿਦਿਆਰਥੀ ਕੈਂਪਸ ਵਿੱਚ ਹੈ, ਉਸ ਦੀ ਸੁਰੱਖਿਆ, ਦੇਖਭਾਲ ਅਤੇ ਭਲਾਈ ਲਈ ਯੂਨੀਵਰਸਿਟੀ/ਕਾਲਜ ਪ੍ਰਸ਼ਾਸਨ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ। ਇਸ ਵਿੱਚ ਰਿਹਾਇਸ਼, ਭੋਜਨ, ਸਿਹਤ ਸੰਭਾਲ ਅਤੇ ਜ਼ਰੂਰੀ ਸੇਵਾਵਾਂ ਦੀ ਸਹੂਲਤ ਸ਼ਾਮਲ ਹੈ।।
ਜੇ ਪ੍ਰੀਖਿਆਵਾਂ ਚੱਲ ਰਹੀਆਂ ਹਨ ਜਾਂ ਤਹਿ ਹੋਣੀਆਂ ਹਨ, ਤਾਂ ਯੂਨੀਵਰਸਿਟੀਆਂ ਵਿਦਿਆਰਥੀਆਂ ਨੂੰ ਕੈਂਪਸ ਵਿੱਚ ਰਹਿਣ ਲਈ ਮਜਬੂਰ ਨਹੀਂ ਕਰਨਗੀਆਂ। ਵਿਦਿਆਰਥੀ ਮੌਜੂਦਾ ਹਾਲਾਤਾਂ ਕਰਕੇ ਘਰ ਜਾਣ ਦੀ ਇੱਛਾ ਰੱਖਦੇ ਹਨ ਤਾਂ ਉਹ ਬਿਨਾਂ ਅਕਾਦਮਿਕ ਜੁਰਮਾਨੇ ਦੇ ਜਾ ਸਕਦੇ ਹਨ। ਮੁੜ ਸਮਾਂ-ਸਾਰਣੀ ਜਾਂ ਵਿਕਲਪ ਪ੍ਰਦਾਨ ਕੀਤੇ ਜਾਣੇ ਚਾਹੀਦੇ ਹਨ।
