Indo-Pak Border: ਪਿੰਡਾਂ ਵਿੱਚ ਦਹਿਸ਼ਤ ਦਾ ਮਾਹੌਲ, ਲੋਕਾਂ ਵੱਲੋਂ ਇੰਡੋ-ਪਾਕਿ ਸਰਹੱਦ ਦੇ ਪਿੰਡਾਂ ਨੂੰ ਛੱਡਣਾ ਸ਼ੁਰੂ

ਫਾਜ਼ਿਲਕਾ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਵਧਦੇ ਤਣਾਅ ਅਤੇ ਯੁੱਧ ਦੇ ਡਰ ਕਾਰਨ ਸਥਾਨਕ ਲੋਕ ਆਪਣੇ ਪਿੰਡ ਛੱਡ ਕੇ ਸੁਰੱਖਿਅਤ ਥਾਵਾਂ ਵੱਲ ਜਾ ਰਹੇ ਹਨ। ਲੋਕ ਟਰੈਕਟਰ-ਟਰਾਲੀਆਂ ਵਿੱਚ ਘਰੇਲੂ ਸਮਾਨ ਭਰ ਕੇ ਪਰਵਾਸ ਕਰ ਰਹੇ ਹਨ। ਸਥਾਨਕ ਵਸਨੀਕਾਂ ਨੇ 1965 ਅਤੇ 1971 ਦੀਆਂ ਜੰਗਾਂ ਦੇ ਦੁਖਦ ਅਨੁਭਵ ਸਾਂਝੇ ਕੀਤੇ, ਜਦੋਂ ਪਾਕਿਸਤਾਨੀ ਸੈਨਿਕਾਂ ਨੇ ਇਸ ਖੇਤਰ ਨੂੰ ਘੇਰ ਕੇ ਘਰਾਂ ਵਿੱਚ ਲੁੱਟਮਾਰ ਕੀਤੀ ਅਤੇ ਕਈ ਲੋਕਾਂ ਨੂੰ ਗੁਲਾਮ ਬਣਾਇਆ। ਜੰਗ ਖਤਮ ਹੋਣ ਤੋਂ ਬਾਅਦ, ਦੋਵਾਂ ਦੇਸ਼ਾਂ ਵਿਚਕਾਰ ਸਮਝੌਤਿਆਂ ਨਾਲ ਭਾਰਤੀ ਨਾਗਰਿਕਾਂ ਨੂੰ ਰਿਹਾਅ ਕੀਤਾ ਗਿਆ ਸੀ। ਹੁਣ, ਪੁਰਾਣੀਆਂ ਘਟਨਾਵਾਂ ਦੇ ਦੁਹਰਾਉਣ ਦੇ ਡਰ ਨਾਲ, ਲੋਕ ਆਪਣੇ ਘਰ ਖਾਲੀ ਕਰਕੇ ਸੁਰੱਖਿਅਤ ਖੇਤਰਾਂ ਵੱਲ ਜਾ ਰਹੇ ਹਨ, ਤਾਂ ਜੋ ਉਹ ਆਪਣੇ ਪਰਿਵਾਰਾਂ ਅਤੇ ਸੰਪਤੀ ਦੀ ਰਾਖੀ ਕਰ ਸਕਣ।
ਕਿਸੇ ਵੀ ਖ਼ਬਰ ਨੂੰ ਸਾਂਝਾ ਕਰਨ ਤੋਂ ਪੱਕੀ ਤਸਦੀਕ ਕਰੋ। ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅਪੂਰਨ ਸਥਿਤੀ ਦੇ ਦੌਰਾਨ ਫਾਜ਼ਿਲਕਾ ਪੁਲਿਸ ਨੇ ਆਮ ਲੋਕਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ, ਝੂਠੀਆਂ ਖ਼ਬਰਾਂ ਅਤੇ ਅਫਵਾਹਾਂ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਜਾਣਕਾਰੀ ਨੂੰ ਸਾਂਝਾ ਕਰਨ ਤੋਂ ਪਹਿਲਾਂ ਉਸ ਦੀ ਪੁਸ਼ਟੀ ਕਰਨ ਦੀ ਅਪੀਲ ਕੀਤੀ ਹੈ।