June 15, 2025

Indo Pak War: ਪਾਕਿਸਤਾਨ ਦਾ ਵੱਡਾ ਦਾਅਵਾ, ਭਾਰਤ ਨੇ ਕੀਤੀ ਜੰਗਬੰਦੀ ਦੀ ਉਲੰਘਣਾ

0
Screenshot 2025-05-11 103658

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਨੂੰ ਘਟਾਉਣ ਲਈ ਵਿਚੋਲਗੀ ਕੀਤੀ, ਜਿਸ ਦੇ ਨਤੀਜੇ ਵਜੋਂ ਦੋਵੇਂ ਦੇਸ਼ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋਏ। ਪਰ ਪਾਕਿਸਤਾਨ ਨੇ ਬੀਤੀ ਰਾਤ ਸਰਹੱਦ ‘ਤੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ।

ਭਾਰਤ ਵਿੱਚ, ਵਿਦੇਸ਼ ਮੰਤਰਾਲੇ ਨੇ ਜੰਗਬੰਦੀ ਦਾ ਐਲਾਨ ਕੀਤਾ ਸੀ, ਪਰ ਸਿਰਫ਼ 3 ਘੰਟੇ ਬਾਅਦ, ਪਾਕਿਸਤਾਨ ਨੇ ਕਈ ਭਾਰਤੀ ਸ਼ਹਿਰਾਂ ਵਿੱਚ ਗੋਲਾਬਾਰੀ ਅਤੇ ਡਰੋਨ ਹਮਲੇ ਸ਼ੁਰੂ ਕਰ ਦਿੱਤੇ। ਇਸ ਕਾਰਨ ਕਈ ਸ਼ਹਿਰਾਂ ਵਿੱਚ ਬਲੈਕਆਊਟ ਕਰਨਾ ਪਿਆ।

ਪਾਕਿਸਤਾਨ ਨੇ ਵੀ ਦਾਅਵਾ ਕੀਤਾ ਕਿ ਪੇਸ਼ਾਵਰ ਵਿੱਚ ਇੱਕ ਭਾਰਤੀ ਡਰੋਨ ਨੂੰ ਦੇਖਿਆ ਗਿਆ ਸੀ। ਇਸ ਤੋਂ ਬਾਅਦ ਪਾਕਿਸਤਾਨੀ ਹਵਾਈ ਰੱਖਿਆ ਪ੍ਰਣਾਲੀ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ। ਇਸ ਪ੍ਰਣਾਲੀ ਨੇ ਭਾਰਤੀ ਡਰੋਨ ਨੂੰ ਤਬਾਹ ਕਰ ਦਿੱਤਾ ਗਿਆ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਆਪਣੇ ਭਾਸ਼ਣ ਵਿੱਚ ਉਨ੍ਹਾਂ ਕਿਹਾ ਕਿ ਭਾਰਤ ਨੂੰ ਹਮਲਾ ਦੀ ਕੀਮਤ ਚੁਕਾਉਣੀ ਪਵੇਗੀ।

22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ, ਜਿਸ ਵਿੱਚ 26 ਨਾਗਰਿਕ ਮਾਰੇ ਗਏ ਸਨ, ਦੇ ਬਦਲੇ ਵਜੋਂ ਭਾਰਤ ਵੱਲੋਂ ‘ਆਪ੍ਰੇਸ਼ਨ ਸਿੰਦੂਰ’ ਸ਼ੁਰੂ ਕੀਤਾ ਗਿਆ |

Leave a Reply

Your email address will not be published. Required fields are marked *