June 16, 2025

Jalandhar News: ਗੈਂਗਸਟਰ ਪਰਮਜੀਤ ਸਿੰਘ ਪੰਮਾ ਪੁਲਿਸ ਮੁਕਾਬਲੇ ‘ਚ ਜ਼ਖਮੀ, 19 ਮੁਕੱਦਮੇ ਦਰਜ

0
Screenshot 2025-05-20 111623

ਗੈਂਗਸਟਰ ਪਰਮਜੀਤ ਸਿੰਘ ਪੰਮਾ ਦੀਆਂ ਗਤੀਵਿਧੀਆਂ ‘ਤੇ ਪੁਲਿਸ ਨੇ ਕਾਫੀ ਸਮੇਂ ਤੋਂ ਨਜ਼ਰ ਰੱਖ ਹੋਈ ਸੀ। ਸੋਮਵਾਰ ਰਾਤ ਨੂੰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਪਰਮਜੀਤ ਸਿੰਘ ਪੰਮਾ, ਨਿਵਾਸੀ ਪਿੰਡ ਬਿੰਜੋ (ਹੁਸ਼ਿਆਰਪੁਰ), ਜਲੰਧਰ ਦੇ ਆਦਮਪੁਰ ਨੇੜੇ ਦੇਖਿਆ ਗਿਆ ਹੈ।

ਐਸਐਸਪੀ ਵਿਰਕ ਮੁਤਾਬਕ, ਸੂਚਨਾ ਮਿਲਣ ‘ਤੇ ਪੁਲਿਸ ਨੇ ਤੁਰੰਤ ਆਦਮਪੁਰ ਦੇ ਪਿੰਡ ਕਲਰਾ ਮੋੜ ਨੇੜੇ ਨਾਕਾਬੰਦੀ ਕੀਤੀ। ਜਦੋਂ ਪੁਲਿਸ ਨੇ ਗੈਂਗਸਟਰ ਨੂੰ ਰੁਕਣ ਦਾ ਇਸ਼ਾਰਾ ਕੀਤਾ, ਤਾਂ ਉਸ ਨੇ ਪੁਲਿਸ ‘ਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਨੇ ਉਸ ਨੂੰ ਚਿਤਾਵਨੀ ਦਿੱਤੀ ਅਤੇ ਸਰੰਡਰ ਕਰਨ ਲਈ ਕਿਹਾ, ਪਰ ਉਸ ਨੇ ਗੋਲੀਆਂ ਚਲਾਉਣੀਆਂ ਜਾਰੀ ਰੱਖੀਆਂ। ਇਸ ਦੇ ਜਵਾਬ ‘ਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ।

ਐਸਐਸਪੀ ਨੇ ਦੱਸਿਆ ਕਿ ਪੁਲਿਸ ਦੀ ਜਵਾਬੀ ਗੋਲੀਬਾਰੀ ਦੌਰਾਨ ਪਰਮਜੀਤ ਸਿੰਘ ਪੰਮਾ ਦੇ ਪੈਰ ‘ਚ ਗੋਲੀ ਲੱਗੀ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ। ਪੁਲਿਸ ਨੇ ਉਸ ਨੂੰ ਤੁਰੰਤ ਹਿਰਾਸਤ ‘ਚ ਲੈ ਲਿਆ ਅਤੇ ਇਲਾਜ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜਿਆ। ਮੌਕੇ ਤੋਂ ਪੁਲਿਸ ਨੇ ਦੋ ਨਾਜਾਇਜ਼ ਹਥਿਆਰ, 15 ਗ੍ਰਾਮ ਹੈਰੋਇਨ ਅਤੇ ਇਕ ਬੋਲੇਰੋ ਕੈਂਪਰ ਗੱਡੀ ਜ਼ਬਤ ਕੀਤੀ, ਜੋ ਕਿ ਅੰਬਾਲਾ ਨੇੜਿਓਂ ਚੋਰੀ ਕੀਤੀ ਗਈ ਸੀ।

Leave a Reply

Your email address will not be published. Required fields are marked *