Jammu and Kashmir Government: ਸੈਲਾਨੀਆਂ ਦੀ ਸੁਰੱਖਿਆ ਲਈ ਸਖ਼ਤ ਕਦਮ, ਨਵੀਂ ਐਡਵਾਇਜ਼ਰੀ ਜਾਰੀ, ਟਰੈਕਿੰਗ ‘ਤੇ ਲੱਗੀ ਰੋਕ

ਸੈਲਾਨੀਆਂ ਲਈ ਐਡਵਾਇਜ਼ਰੀ ਵਿੱਚ ਸਰਕਾਰ ਨੇ ਸੁਰੱਖਿਆ ਸਾਵਧਾਨੀਆਂ ਅਤੇ ਸਥਾਨਕ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਧਿਆਨ ਵਿੱਚ ਰੱਖਦੇ ਸਰਕਾਰ ਨੇ ਗਰਮੀ ਅਤੇ ਮਾਨਸੂਨ ਟਰੈਕਿੰਗ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
ਕਈ ਖੇਤਰਾਂ ਵਿੱਚ ਸੈਲਾਨੀਆਂ ਦੀ ਆਮਦ ‘ਤੇ ਵੀ ਰੋਕ ਲਗਾਈ ਗਈ ਹੈ, ਅਤੇ ਅਗਲੇ ਹੁਕਮਾਂ ਤੱਕ ਇਹ ਪਾਬੰਦੀ ਜਾਰੀ ਰਹੇਗੀ। ਸੁਰੱਖਿਆ ਨੂੰ ਮਜਬੂਤ ਕਰਨ ਲਈ ਚੱਲ ਰਹੇ ਅਪਰੇਸ਼ਨਾਂ ਦੇ ਕਾਰਨ ਟਰੈਕਿੰਗ ਏਜੰਸੀਆਂ ਨੇ ਨਵੀਆਂ ਬੁਕਿੰਗਜ਼ ਬੰਦ ਕਰ ਦਿੱਤੀਆਂ ਹਨ ਅਤੇ ਸੈਲਾਨੀਆਂ ਨੂੰ ਹਿਮਾਚਲ ਪ੍ਰਦੇਸ਼ ਜਾਂ ਉੱਤਰਾਖੰਡ ਵਰਗੇ ਵਿਕਲਪਕ ਸਥਾਨਾਂ ਦੀ ਸਲਾਹ ਦਿੱਤੀ ਜਾ ਰਹੀ ਹੈ।
ਸੈਲਾਨੀਆਂ ਨੂੰ ਸਲਾਹ ਦਿੱਤੀ ਜਾ ਰਹੀ ਹੈ ਕਿ ਉਹ ਯਾਤਰਾ ਦੀ ਯੋਜਨਾ ਬਣਾਉਣ ਤੋਂ ਪਹਿਲਾਂ ਅਧਿਕਾਰਤ ਸੂਤਰਾਂ ਤੋਂ ਤਾਜ਼ਾ ਅਪਡੇਟਸ ਦੀ ਜਾਂਚ ਕਰ ਲੈਣ। ਇਹ ਕਦਮ ਸੈਲਾਨੀਆਂ ਅਤੇ ਸਥਾਨਕ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੁੱਕੇ ਗਏ ਹਨ।