June 15, 2025

Jammu-Kashmir ‘ਚ ਬੱਦਲ ਫਟਣ ਨਾਲ ਹਾਈਵੇਅ ਤੇ ਸਥਾਨਕ ਸੜਕਾਂ ਠੱਪ, ਤਿੰਨ ਲੋਕਾਂ ਦੀ ਹੋਈ ਮੌਤ

0
Screenshot 2025-04-20 135433

Jammu And Kashmir News: ਜੰਮੂ-ਕਸ਼ਮੀਰ ਦੇ ਰਾਮਬਨ ਇਲਾਕੇ ਵਿੱਚ ਬੱਦਲ ਫਟਣ ਦੀ ਘਟਨਾ ਵਾਪਰੀ, ਜਿਸ ਨਾਲ ਹੜ੍ਹ ਆ ਗਏ ਅਤੇ ਮੌਕੇ ’ਤੇ ਹੀ ਤਿੰਨ ਲੋਕਾਂ ਦੀ ਮੌਤ ਹੋ ਗਈ । ਇਹ ਘਟਨਾ ਐਤਵਾਰ ਸਵੇਰੇ ਵਾਪਰੀ, ਤੇਜ਼ ਮੀਂਹ, ਤੂਫਾਨੀ ਹਵਾਵਾਂ ਅਤੇ ਗੜ੍ਹਿਆਂ ਨੇ ਇਲਾਕੇ ਵਿੱਚ ਤਬਾਹੀ ਮਚਾ ਦਿੱਤੀ, ਜਿਸ ਨਾਲ ਕਈ ਰਿਹਾਇਸ਼ੀ ਅਤੇ ਵਪਾਰਕ ਇਮਾਰਤਾਂ ਢਹਿ ਗਈਆਂ। ਅਚਾਨਕ ਆਏ ਹੜ੍ਹ ਨੇ ਇਲਾਕੇ ਵਿੱਚ ਭਾਰੀ ਨੁਕਸਾਨ ਕੀਤਾ ਹੈ |

ਸਥਾਨਕ ਪ੍ਰਸ਼ਾਸਨ, ਜੰਮੂ-ਕਸ਼ਮੀਰ ਪੁਲਿਸ ਅਤੇ ਹੋਰ ਸੁਰੱਖਿਆ ਬਲਾਂ ਨੇ ਰਾਤੋ-ਰਾਤ ਬਚਾਅ ਮੁਹਿੰਮ ਚਲਾਈ, ਜਿਸ ਵਿੱਚ ਲਗਭਗ 500 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ। 100 ਤੋਂ ਵੱਧ ਲੋਕਾਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚੋਂ ਬਚਾਇਆ ਗਿਆ ਅਤੇ ਬਚਾਅ ਕਾਰਜ ਅਜੇ ਵੀ ਜਾਰੀ ਹਨ।

ਜਾਣਕਾਰੀ ਮੁਤਾਬਿਕ ਬੱਦਲ ਫਟਣ ਅਤੇ ਭਾਰੀ ਮੀਂਹ ਕਾਰਨ ਹੋਏ ਭੂ-ਸਖ਼ਲਣ ਨੇ ਜੰਮੂ-ਸ੍ਰੀਨਗਰ ਨੈਸ਼ਨਲ ਹਾਈਵੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ। ਇਹ ਹਾਈਵੇਅ, ਜੋ ਕਸ਼ਮੀਰ ਨੂੰ ਦੇਸ਼ ਦੇ ਬਾਕੀ ਹਿੱਸਿਆਂ ਨਾਲ ਜੋੜਦਾ ਹੈ, ਪ੍ਰਸ਼ਾਸਨ ਵੱਲੋਂ ਸਥਿਤੀ ਨੂੰ ਸੰਭਾਲਣ ਅਤੇ ਆਵਾਜਾਈ ਬਹਾਲ ਕਰਨ ਦੀਆਂ ਪੂਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

Leave a Reply

Your email address will not be published. Required fields are marked *