June 15, 2025

Jammu Kashmir Government: ਮ੍ਰਿਤਕ ਪਰਿਵਾਰਾਂ ਲਈ 10-10 ਲੱਖ ਦਾ ਐਲਾਨ ਕੀਤਾ

0
Screenshot 2025-04-23 130116

ਜੰਮੂ-ਕਸ਼ਮੀਰ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਹਰੇਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ, ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 2 ਲੱਖ ਰੁਪਏ ਅਤੇ ਮਾਮੂਲੀ ਜ਼ਖਮੀਆਂ ਨੂੰ 1 ਲੱਖ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਹ ਫੈਸਲਾ ਹਮਲੇ ਵਿੱਚ ਮ੍ਰਿਤਕਾਂ ਅਤੇ ਜ਼ਖਮੀਆਂ ਦੇ ਪਰਿਵਾਰਾਂ ਦੀ ਮਦਦ ਲਈ ਲਿਆ ਗਿਆ |

ਅੱਤਵਾਦੀ ਹਮਲੇ ਦੀ ਜਾਣਕਾਰੀ ਮਿਲਦੇ ਹੀ ਜਿਲਾ ਪ੍ਰਸ਼ਾਸਨ ਅਤੇ ਪੁਲਿਸ ਬਲ ਤੁਰੰਤ ਮੌਕੇ ‘ਤੇ ਪਹੁੰਚੇ ਅਤੇ ਐਮਬੂਲੈਂਸਾਂ ਨੂੰ ਘਟਨਾ ਸਥਲ ‘ਤੇ ਭੇਜਿਆ। ਇਸੇ ਦੌਰਾਨ, ਜ਼ਖਮੀਆਂ ਨੂੰ ਬਚਾਉਣ ਲਈ ਹੈਲੀਕਾਪਟਰ ਦਾ ਵੀ ਸਹਾਰਾ ਲਿਆ ਗਿਆ।

ਜਾਣਕਾਰੀ ਅਨੁਸਾਰ, 3 ਤੋਂ ਜ਼ਿਆਦਾ ਹਥਿਆਰਬੰਦ ਅੱਤਵਾਦੀ ਪਹਿਲਗਾਮ ਸ਼ਹਿਰ ਤੋਂ ਲਗਭਗ ਛੇ ਕਿਲੋਮੀਟਰ ਦੂਰ ਬੈਸਰਨ ਵਿੱਚ ਦਾਖਲ ਹੋਏ ਅਤੇ ਆਲੇ-ਦੁਆਲੇ ਘੁੰਮ ਰਹੇ, ਘੋੜਸਵਾਰੀ ਕਰ ਰਹੇ ਅਤੇ ਪਿਕਨਿਕ ਮਨਾ ਰਹੇ ਸੈਲਾਨੀਆਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *