June 15, 2025

Kesari Chapter 2: ਅਕਸ਼ੈ-ਮਾਧਵਨ ਦੀ ‘ਕੇਸਰੀ 2’ ਨੂੰ ਮਿਲਿਆ ਦਰਸ਼ਕਾਂ ਦਾ ਪਿਆਰ

0
Kesari-2

ਰਿਪੋਰਟਸ ਮੁਤਾਬਕ, ‘ਕੇਸਰੀ 2’ ਨੇ ਪਹਿਲੇ ਦਿਨ 9 ਕਰੋੜ ਰੁਪਏ ਦੀ ਕਮਾਈ ਕਰਕੇ ਸਾਲ 2025 ਦੀ ਪੰਜਵੀਂ ਸਭ ਤੋਂ ਵੱਡੀ ਓਪਨਰ ਫਿਲਮ ਦਾ ਰਿਕਾਰਡ ਬਣਾਇਆ ਹੈ | ਅਕਸ਼ੈ ਕੁਮਾਰ ਦੀ ਫਿਲਮ ‘ਕੇਸਰੀ 2’ ਨੇ 18 ਅਪ੍ਰੈਲ 2025 ਨੂੰ ਰਿਲੀਜ਼ ਹੁੰਦੇ ਹੀ ਬਾਕਸ ਆਫਿਸ ‘ਤੇ ਧਮਾਲ ਮਚਾ ਦਿੱਤੀ ਅਤੇ ਕਈ ਰਿਕਾਰਡ ਤੋੜ ਦਿੱਤੇ। ਇਸ ਫਿਲਮ ਨੂੰ ਦਰਸ਼ਕਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਹੈ | ਇਹ ਫਿਲਮ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਦੇ ਮਾਮਲੇ ‘ਚ ਬ੍ਰਿਟਿਸ਼ ਸਰਕਾਰ ਵਿਰੁੱਧ ਕੇਸ ਲੜਨ ਵਾਲੇ ਸੀ. ਸ਼ੰਕਰਨ ਨਾਇਰ ਦੀ ਕਹਾਣੀ ‘ਤੇ ਆਧਾਰਿਤ ਹੈ।

ਅਕਸ਼ੈ ਕੁਮਾਰ ਦੀ ਫਿਲਮ ‘ਕੇਸਰੀ ਚੈਪਟਰ 2’ ਫਿਲਮ ‘ਚ ਜਲ੍ਹਿਆਂਵਾਲਾ ਬਾਗ ਹੱਤਿਆਕਾਂਡ ਦਾ ਜ਼ਿਕਰ ਕੀਤਾ ਗਿਆ ਹੈ |ਬ੍ਰਿਟਿਸ਼ ਅਫ਼ਸਰ ਬ੍ਰਿਗੇਡੀਅਰ ਜਨਰਲ ਰੇਜੀਨਾਲਡ ਡਾਇਰ ਨੇ ਆਪਣੀਆਂ ਫੌਜਾਂ ਨੂੰ ਬਿਨਾਂ ਕਿਸੇ ਚੇਤਾਵਨੀ ਦੇ ਨਿਹੱਥੇ ਭੀੜ ‘ਤੇ ਗੋਲੀਬਾਰੀ ਕਰਨ ਦਾ ਹੁਕਮ ਦਿੱਤਾ ਸੀ ।

Leave a Reply

Your email address will not be published. Required fields are marked *