London fire incident: ਲੰਡਨ ਦੇ ਘਰ ’ਚ ਅੱਗ ਨੇ ਲਈ ਮਾਂ-ਬੱਚਿਆਂ ਦੀ ਜਾਨ, ਜਾਂਚ ਜਾਰੀ
ਲੰਡਨ ਦੇ ਬਰੈਂਟ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਦੀ ਦੁਖਦ ਘਟਨਾ ਵਾਪਰੀ, ਜਿਸ ਵਿੱਚ ਇੱਕ ਪਾਕਿਸਤਾਨੀ ਮੂਲ ਦੀ ਔਰਤ ਅਤੇ ਉਸ ਦੇ ਤਿੰਨ ਬੱਚਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 43 ਸਾਲਾ ਨੁਸਰਤ ਉਸਮਾਨ ਅਤੇ ਉਸ ਦੇ ਬੱਚਿਆਂ ਮਰੀਅਮ ਮਿਕਾਈਲ (15 ਸਾਲ), ਮੂਸਾ ਉਸਮਾਨ (8 ਸਾਲ), ਅਤੇ ਰਈਸ ਉਸਮਾਨ (4 ਸਾਲ) ਵਜੋਂ ਹੋਈ ਹੈ। ਇਸ ਘਟਨਾ ਵਿੱਚ ਦੋ ਹੋਰ ਬੱਚੇ ਜ਼ਖਮੀ ਹੋਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।
ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸਵੇਰੇ 4 ਵਜੇ ਦੇ ਕਰੀਬ ਸੂਚਨਾ ਮਿਲੀ ਸੀ। ਅੱਗ ਪਹਿਲੀ ਮੰਜ਼ਿਲ ’ਤੇ ਲੱਗੀ ਅਤੇ ਤੇਜ਼ੀ ਨਾਲ ਫੈਲ ਗਈ, ਜਿਸ ਕਾਰਨ ਪਰਿਵਾਰ ਦੇ ਜ਼ਿਆਦਾਤਰ ਮੈਂਬਰ ਬਚ ਨਹੀਂ ਸਕੇ। ਲੰਡਨ ਫਾਇਰ ਬ੍ਰਿਗੇਡ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ’ਤੇ ਕਾਬੂ ਪਾਇਆ, ਪਰ ਤਬਾਹੀ ਰੋਕਣ ਵਿੱਚ ਅਸਫਲ ਰਹੇ।
ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਊ ਜਾਂਚਕਰਤਾ ਅਤੇ ਕਤਲ ਜਾਂਚਕਰਤਾ ਇਸ ਮਾਮਲੇ ‘ਤੇ ਸਾਂਝੇ ਤੌਰ ‘ਤੇ ਕੰਮ ਕਰ ਰਹੇ ਹਨ। ਸੋਸ਼ਲ ਮੀਡੀਆ ’ਤੇ ਵੀ ਲੋਕਾਂ ਨੇ ਪਰਿਵਾਰ ਦੇ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਜਾ ਰਹੀ ਹੈ ।