June 16, 2025

Ludhiana News: ਜ਼ਹਿਰੀਲੀ ਸ਼ਰਾਬ ਪੀਣ ਕਾਰਨ ਤਿੰਨ ਮੌਤਾਂ, ਜਾਂਚ ਦੌਰਾਨ 422 ਬੋਤਲਾਂ ਸ਼ਰਾਬ ਬਰਾਮਦ

0
Screenshot 2025-05-24 112246

ਜੋਧੇਵਾਲ ਥਾਣਾ ਪੁਲਿਸ ਨੇ 422 ਬੋਤਲਾਂ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ। ਪੁਲਿਸ ਅਨੁਸਾਰ ਇਹ ਕਾਰਵਾਈ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਤਿੰਨ ਮੌਤਾਂ ਤੋਂ ਬਾਅਦ ਕੀਤੀ ਗਈ ਹੈ। ਸ਼ਰਾਬ ਦੀ ਦੁਕਾਨ ‘ਤੇ ਕੰਮ ਕਰਨ ਵਾਲੇ ਦੋ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਥਾਣਾ ਇੰਚਾਰਜ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਇਹ ਕਾਰਵਾਈ ਸੰਨਿਆਸ ਨਗਰ ਦੇ ਰਹਿਣ ਵਾਲੇ ਅਨਿਲ ਕੁਮਾਰ ਕਾਲਾ ਦੀ ਸ਼ਿਕਾਇਤ ‘ਤੇ ਕੀਤੀ ਗਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਓਂਕਾਰ ਸਿੰਘ ਵਾਸੀ ਹਿਮਾਚਲ ਪ੍ਰਦੇਸ਼ ਅਤੇ ਸੁਸ਼ੀਲ ਕੁਮਾਰ ਵਾਸੀ ਕਾਂਗੜਾ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਦੋਸ਼ੀ ਇੱਕ ਸ਼ਰਾਬ ਦੀ ਦੁਕਾਨ ‘ਤੇ ਕੰਮ ਕਰਦੇ ਸਨ ਜਿਹੜੇ ਤਿੰਨ ਵਿਅਕਤੀਆਂ ਨੇ ਸ਼ਰਾਬ ਖਰੀਦੀ ਸੀ। ਉਸ ਤੋਂ ਬਾਦ ਸ਼ਰਾਬ ਪੀਣ ਕਾਰਨ ਤਿੰਨਾਂ ਦੀ ਹਾਲਤ ਖਰਾਬ ਹੋ ਗਈ ਅਤੇ ਓਹਨਾ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *