June 14, 2025

Mastermind of Baba Siddiqui murder case: Zeeshan Akhtar ਉਰਫ ਜੱਸੀ ਪੁਰੇਵਾਲ ਨੂੰ Canada ਦੀ ਸਰੀ ਪੁਲਿਸ ਨੇ ਕੀਤਾ arrest

0
Screenshot 2025-06-07 092941

ਬਾਬਾ ਸਿੱਦੀਕੀ ਕਤਲ ਕਾਂਡ ਦੇ ਮੁੱਖ ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ, ਜਿਸ ਨੂੰ ਜੱਸੀ ਪੁਰੇਵਾਲ ਵੀ ਕਿਹਾ ਜਾਂਦਾ ਹੈ, ਨੂੰ ਕੈਨੇਡਾ ਦੇ ਸਰੀ ਵਿੱਚ ਗ੍ਰਿਫਤਾਰ ਕੀਤੇ ਜਾਣ ਦੀਆਂ ਖਬਰਾਂ ਸਾਹਮਣੇ ਆਈਆਂ ਸਨ। ਮਿਲੀ ਜਾਣਕਾਰੀ ਅਨੁਸਾਰ ਜ਼ੀਸ਼ਾਨ ਅਖ਼ਤਰ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੋੜਿਆ ਜਾ ਰਿਹਾ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਉਹ ਕਤਲ ਦੇ ਸਮੇਂ ਮੌਕੇ ‘ਤੇ ਮੌਜੂਦ ਸੀ

ਤੁਹਾਨੂੰ ਦੱਸ ਦਈਏ ਬਾਬਾ ਸਿੱਦੀਕੀ, ਇੱਕ ਪ੍ਰਮੁੱਖ ਰਾਜਨੇਤਾ ਅਤੇ ਮਹਾਰਾਸ਼ਟਰ ਦੇ ਸਾਬਕਾ ਮੰਤਰੀ, ਦੀ 12 ਅਕਤੂਬਰ 2024 ਨੂੰ ਮੁੰਬਈ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਘਟਨਾ ਬਾਂਦਰਾ ਖੇਤਰ ਵਿੱਚ ਵਾਪਰੀ, ਜਿੱਥੇ ਅਣਪਛਾਤੇ ਹਮਲਾਵਰਾਂ ਨੇ ਉਸ ਦੀ ਕਾਰ ‘ਤੇ ਗੋਲੀਆਂ ਚਲਾਈਆਂ। ਪੁਲਿਸ ਜਾਂਚ ਅਨੁਸਾਰ, ਇਸ ਕਤਲ ਦੇ ਪਿੱਛੇ ਲਾਰੈਂਸ ਬਿਸ਼ਨੋਈ ਗੈਂਗ ਦਾ ਹੱਥ ਮੰਨਿਆ ਜਾ ਰਿਹਾ ਹੈ।

ਖਬਰਾਂ ਅਨੁਸਾਰ, ਇਸ ਕਤਲ ਕਾਂਡ ਦੇ ਮੁੱਖ ਮਾਸਟਰਮਾਈਂਡ ਜ਼ੀਸ਼ਾਨ ਅਖ਼ਤਰ ਜਿਸ ਨੂੰ ਜੱਸੀ ਪੁਰੇਵਾਲ ਵੀ ਕਿਹਾ ਜਾਂਦਾ ਹੈ, ਨੂੰ ਕੈਨੇਡਾ ਦੇ ਸਰੀ ਵਿੱਚ ਗ੍ਰਿਫਤਾਰ ਕੀਤੇ ਜਾਣ ਦੀ ਖਬਰ ਸਾਹਮਣੇ ਆਈ। ਇਹ ਵੀ ਦੱਸਿਆ ਗਿਆ ਕਿ ਜ਼ੀਸ਼ਾਨ ਕਤਲ ਦੇ ਸਮੇਂ ਮੌਕੇ ‘ਤੇ ਮੌਜੂਦ ਸੀ ਅਤੇ ਉਸ ਨੇ ਕਥਿਤ ਤੌਰ ‘ਤੇ ਪਾਕਿਸਤਾਨੀ ਡੌਨ ਦੀ ਮਦਦ ਨਾਲ ਵਿਦੇਸ਼ ਭੱਜਣ ਦੀ ਕੋਸ਼ਿਸ਼ ਕੀਤੀ ਸੀ। ਪਰ, ਸਰੀ ਪੁਲਿਸ ਨੇ ਇਸ ਦੀ ਗ੍ਰਿਫਤਾਰੀ ਕਰ ਲਿਆ ਹੈ

ਇਸ ਤੋਂ ਪਹਿਲਾਂ, ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਮਹਾਰਾਸ਼ਟਰ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਵਿੱਚ ਫਾਜ਼ਿਲਕਾ ਦੇ ਆਕਾਸ਼ ਗਿੱਲ ਨੂੰ ਨਵੰਬਰ 2024 ਵਿੱਚ ਗ੍ਰਿਫਤਾਰ ਕੀਤਾ ਸੀ, ਜੋ ਇਸ ਕੇਸ ਨਾਲ ਜੁੜਿਆ ਹੋਇਆ ਸੀ।

Leave a Reply

Your email address will not be published. Required fields are marked *