June 15, 2025

MP Amritpal Singh: ਅੰਮ੍ਰਿਤਪਾਲ ਸਿੰਘ ‘ਤੇ ਤੀਜੀ ਵਾਰ NSA ਨੂੰ ਲੈਕੇ ਸਿੱਖ ਨੌਜਵਾਨਾਂ ਦਾ ਰੋਸ ਪ੍ਰਦਰਸ਼ਨ

0
Screenshot 2025-05-27 162124

ਫਰੀਦਕੋਟ ਜ਼ਿਲ੍ਹੇ ਦੇ ਆਗੂਆਂ ਦਲੇਰ ਸਿੰਘ ਡੋਡ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੈਂਕੜੇ ਵਰਕਰ, ਆਗੂ ਅਤੇ ਸਿੱਖ ਨੌਜਵਾਨ ਸ਼ਾਂਤੀਪੂਰਨ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਇਹ ਪ੍ਰਦਰਸ਼ਨ ਭਾਈ ਅੰਮ੍ਰਿਤਪਾਲ ਸਿੰਘ, ਸੰਸਦ ਮੈਂਬਰ, ਤੇ ਤੀਜੀ ਵਾਰ ਨਜਾਇਜ਼ ਢੰਗ ਨਾਲ ਲਾਗੂ ਕੀਤੇ NSA, ਅਤੇ ਸਿੱਖ ਬੰਦੀਆਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਹੈ। ਪ੍ਰਦਰਸ਼ਨਕਾਰੀਆਂ ਨੇ ਕੇਸਰੀ ਨਿਸ਼ਾਨ ਸਾਹਿਬ ਅਤੇ “NSA ਰੱਦ ਕਰੋ”, “ਸਿੱਖ ਨੌਜਵਾਨ ਰਿਹਾਅ ਕਰੋ”, “ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘ ਰਿਹਾਅ ਕਰੋ” ਵਰਗੇ ਨਾਅਰੇ ਵਾਲੇ ਬੈਨਰ ਵਰਤੇ।


ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਨੇ ਜੇਲ੍ਹ ਜਾਣ ਤੋਂ ਪਹਿਲਾਂ ਨਸ਼ਾ ਵਿਰੋਧੀ ਲਹਿਰ ਚਲਾਈ, ਜਿਸ ਨੇ ਪੰਜਾਬ ਦੇ ਨੌਜਵਾਨਾਂ ਵਿੱਚ ਚੇਤਨਾ ਜਗਾਈ ਅਤੇ ਗੁਰਮਤਿ ਅਧਾਰਤ ਜੀਵਨ, ਸਿੱਖ ਸਿਧਾਂਤਾਂ ਦੀ ਰੱਖਿਆ ਅਤੇ ਮਨੁੱਖੀ ਅਧਿਕਾਰਾਂ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਸ ਗੱਲ ਦੀ ਨਿਖੇਧੀ ਕੀਤੀ ਕਿ ਅੰਮ੍ਰਿਤਪਾਲ ਦੀ ਰਿਹਾਈ ਨਾਲ ਹਾਲਾਤ ਵਿਗੜ ਸਕਦੇ ਹਨ। ਉਨ੍ਹਾਂ ਮੁਤਾਬਕ, ਇਹ ਨਾ ਸਿਰਫ਼ ਹਕੀਕਤ ਤੋਂ ਦੂਰ ਹੈ, ਸਗੋਂ ਸਿੱਖ ਹੱਕਾਂ ਦੀ ਆਵਾਜ਼ ਨੂੰ ਦਬਾਉਣ ਦੀ ਸਾਜ਼ਿਸ਼ ਦਾ ਹਿੱਸਾ ਜਾਪਦਾ ਹੈ।

Leave a Reply

Your email address will not be published. Required fields are marked *