Pahalgam Attack: ਪਾਕਿਸਤਾਨ ਨੇ ਭਾਰਤੀ ਸਮੁੰਦਰੀ ਜਹਾਜ਼ਾਂ ‘ਤੇ ਲਗਾਈ ਰੋਕ

ਪਾਕਿਸਤਾਨ ਨੇ ਐਲਾਨ ਕੀਤਾ ਕਿ ਕੋਈ ਵੀ ਭਾਰਤੀ ਝੰਡੇ ਵਾਲਾ ਜਹਾਜ਼ ਪਾਕਿਸਤਾਨੀ ਬੰਦਰਗਾਹਾਂ ਜਾਂ ਸਮੁੰਦਰੀ ਹੱਦਾਂ ਵਿੱਚ ਦਾਖਲ ਨਹੀਂ ਹੋ ਸਕਦਾ। ਪਾਕਿਸਤਾਨੀ ਜਹਾਜ਼ਾਂ ਨੂੰ ਵੀ ਭਾਰਤੀ ਬੰਦਰਗਾਹਾਂ ਵਿੱਚ ਜਾਣ ਦੀ ਮਨਾਹੀ ਹੈ
ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ ਵਿਚਕਾਰ ਵਧੇ ਤਣਾਅ ਦਾ ਹਿੱਸਾ ਹੈ, ਜਿਸ ਵਿੱਚ 26 ਲੋਕ, ਜ਼ਿਆਦਾਤਰ ਸੈਲਾਨੀ, ਮਾਰੇ ਗਏ ਸਨ। ਤੁਹਾਨੂੰ ਦੱਸ ਦੇਈਏ ਭਾਰਤ ਨੇ ਹਮਲੇ ਦੇ ਜਵਾਬੀ ਕਾਰਵਾਈ ਵਜੋਂ ਸਿੰਧੂ ਜਲ ਸਮਝੌਤੇ ਨੂੰ ਰੋਕਣ, ਅਟਾਰੀ-ਵਾਘਾ ਸਰਹੱਦ ਬੰਦ ਕਰਨ ਅਤੇ ਪਾਕਿਸਤਾਨੀ ਨਾਗਰਿਕਾਂ ਲਈ ਸਾਰਕ ਵੀਜ਼ਾ ਸਹੂਲਤ ਖਤਮ ਕਰਨ ਵਰਗੇ ਕਦਮ ਚੁੱਕੇ ਹਨ। ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨੇ ਇਸ ਪਾਬੰਦੀ ਦੀ ਪੁਸ਼ਟੀ ਕੀਤੀ ਹੈ ਅਤੇ ਭਾਰਤ ਨਾਲ ਵਪਾਰਕ ਸਬੰਧ ਵੀ ਮੁਅੱਤਲ ਕਰ ਦਿੱਤੇ ਹਨ।
ਪਾਕਿਸਤਾਨ ਨੇ ਹਾਲ ਹੀ ਵਿੱਚ ਭਾਰਤੀ ਏਅਰਲਾਈਨਾਂ ਲਈ ਆਪਣਾ ਹਵਾਈ ਖੇਤਰ ਬੰਦ ਕਰ ਦਿੱਤਾ ਹੈ, ਜਿਸ ਨਾਲ ਭਾਰਤੀ ਜਹਾਜ਼ਾਂ ਨੂੰ ਪਾਕਿਸਤਾਨੀ ਹਵਾਈ ਸੀਮਾ ਵਿੱਚੋਂ ਲੰਘਣ ਦੀ ਇਜਾਜ਼ਤ ਨਹੀਂ ਹੈ। ਇਸ ਦਾ ਪ੍ਰਭਾਵ ਖਾਸ ਤੌਰ ‘ਤੇ ਦਿੱਲੀ ਅਤੇ ਹੋਰ ਉੱਤਰੀ ਭਾਰਤੀ ਸ਼ਹਿਰਾਂ ਤੋਂ ਅਮਰੀਕਾ, ਯੂਰਪ, ਯੂਕੇ ਅਤੇ ਮੱਧ ਪੂਰਬ ਨੂੰ ਜਾਣ ਵਾਲੀਆਂ ਅੰਤਰਰਾਸ਼ਟਰੀ ਉਡਾਣਾਂ ‘ਤੇ ਪਿਆ ਹੈ।