Pahalgam terror attack: ਅਮਿਤ ਸ਼ਾਹ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਕੀਤਾ ਸਾਂਝਾ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇ ਅਤੇ ਦੁੱਖ ਸਾਂਝਾ ਕੀਤਾ | ਸੋਗ ਮਨਾ ਰਹੇ ਰਿਸ਼ਤੇਦਾਰ ਉਨ੍ਹਾਂ ਦੇ ਸਾਹਮਣੇ ਰੋ ਪਏ, ਇਨਸਾਫ਼ ਦੀ ਗੁਹਾਰ ਲਗਾ ਰਹੇ ਹਨ ਅਤੇ ਮੰਗ ਕਰ ਰਹੇ ਸਨ ਕਿ ਉਨ੍ਹਾਂ ਨੂੰ ਇਨਸਾਫ਼ ਦਵਾਇਆ ਜਾਵੇ।
ਅਮਿਤ ਸ਼ਾਹ ਨੇ ਸੋਸ਼ਲ ਮੀਡੀਆ ਤੇ ਲਿਖਿਆ, ਭਾਰੀ ਮਨ ਨਾਲ, ਪਹਿਲਗਾਮ ਅੱਤਵਾਦੀ ਹਮਲੇ ਦੇ ਮ੍ਰਿਤਕਾਂ ਨੂੰ ਅੰਤਿਮ ਸ਼ਰਧਾਂਜਲੀ ਦਿੱਤੀ। ਭਾਰਤ ਅੱਤਵਾਦ ਅੱਗੇ ਨਹੀਂ ਝੁਕੇਗਾ। ਇਸ ਘਿਨਾਉਣੇ ਅੱਤਵਾਦੀ ਹਮਲੇ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਅਮਿਤ ਸ਼ਾਹ ਨੇ ਭਰੋਸਾ ਦਿਵਾਇਆ ਕਿ ਇਸ ਘਟਨਾ ਦੇ ਜ਼ਿੰਮੇਵਾਰ ਅੱਤਵਾਦੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਸ ਦੁੱਖਦਾਈ ਘਟਨਾ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨਾਲ ਪੂਰਾ ਦੇਸ਼ ਹਮਦਰਦੀ ਪ੍ਰਗਟ ਕਰਦਾ ਹੈ।