Pahalgam Terror Attack: ਦਿੱਲੀ ਤੇ ਇਸਲਾਮਾਬਾਦ ਵਿੱਚ ਹਾਈ ਕਮਿਸ਼ਨਾਂ ਦੇ ਬਾਹਰ ਪ੍ਰਦਰਸ਼ਨਾਂ ਦਾ ਤਣਾਅ

ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਪ੍ਰਦਰਸ਼ਨਕਾਰੀਆਂ ਨੇ ਜ਼ੋਰਦਾਰ ਹੰਗਾਮਾ ਕੀਤਾ। ਇਸਲਾਮਾਬਾਦ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਵਿਰੋਧ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਭਾਰਤ ਵਿਰੋਧੀ ਨਾਅਰੇ ਵੀ ਲਗਾਏ ਗਏ। ਇਹ ਸਭ ਕੁਝ ਭਾਰਤੀ ਹਾਈ ਕਮਿਸ਼ਨ ਦੇ ਪ੍ਰਵੇਸ਼ ਦੁਆਰ ਦੇ ਬਹੁਤ ਨੇੜੇ ਅਤੇ ਪਾਕਿਸਤਾਨੀ ਪੁਲਿਸ ਦੀ ਮੌਜੂਦਗੀ ਵਿੱਚ ਕੀਤਾ ਗਿਆ। ਸਿਵਲ ਸੁਸਾਇਟੀ ਦੇ ਮੈਂਬਰਾਂ ਨੇ ਪ੍ਰਦਰਸ਼ਨ ਵਿੱਚ ਹਿੱਸਾ ਲਿਆ, ਜਦਕਿ ਇੱਕ ਪੋਸਟ ਵਿੱਚ ਜ਼ਿਕਰ ਹੈ ਕਿ ਮੁਜ਼ਾਹਰਿਨ ਨੇ ਹਾਈ ਕਮਿਸ਼ਨ ਦੇ ਦਫ਼ਤਰ ਵਿੱਚ ਤੋੜ-ਫੋੜ ਵੀ ਕੀਤੀ। ਪਾਕਿਸਤਾਨੀ ਸੁਰੱਖਿਆ ਬਲ ਖੇਤਰ ਵਿੱਚ ਤਾਇਨਾਤ ਸਨ। ਇਹ ਪ੍ਰਦਰਸ਼ਨ ਸੰਭਾਵਤ ਤੌਰ ‘ਤੇ ਉਸੇ ਦਿਨ ਦਿੱਲੀ ਵਿੱਚ ਪਾਕਿਸਤਾਨੀ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਦੇ ਜਵਾਬ ਵਿੱਚ ਸੀ।
ਪਹਿਲਗਾਮ ਹਮਲੇ ਤੋਂ ਬਾਅਦ 500 ਤੋਂ ਵੱਧ ਲੋਕਾਂ ਨੇ ਪਾਕਿਸਤਾਨ ਹਾਈ ਕਮਿਸ਼ਨ ਨੇੜੇ ਪ੍ਰਦਰਸ਼ਨ ਕੀਤਾ। ਹੱਥਾਂ ਵਿੱਚ ਤਖ਼ਤੀਆਂ ਫੜ ਕੇ ਪ੍ਰਦਰਸ਼ਨਕਾਰੀਆਂ ਨੇ ਪਾਕਿਸਤਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਗੁਆਂਢੀ ਦੇਸ਼ ਖ਼ਿਲਾਫ਼ ਠੋਸ ਕਾਰਵਾਈ ਦੀ ਮੰਗ ਕੀਤੀ।
ਪਾਕਿਸਤਾਨੀ PM ਬੋਲੇ, ਭਾਰਤ ਦੇ ਫ਼ੈਸਲੇ ਜੰਗ ਭੜਕਾਉਣ ਵਾਲੇ ਹਨ, ਬਿਆਨ ਵਿੱਚ ਕਿਹਾ ਗਿਆ ਹੈ, “ਸਿੰਧ ਜਲ ਸੰਧੀ ਦੇ ਤਹਿਤ ਪਾਕਿਸਤਾਨ ਲਈ ਪਾਣੀ ਨੂੰ ਮੋੜਨ ਜਾਂ ਰੋਕਣ ਦੀ ਕਿਸੇ ਵੀ ਕੋਸ਼ਿਸ਼ ਨੂੰ ਜੰਗ ਦਾ ਕੰਮ ਮੰਨਿਆ ਜਾਵੇਗਾ।” ਪਾਕਿਸਤਾਨ ਨੇ ਭਾਰਤੀ ਹਾਈ ਕਮਿਸ਼ਨ ਦੇ ਫੌਜੀ ਸਲਾਹਕਾਰਾਂ ਨੂੰ 30 ਅਪਰੈਲ ਤੱਕ ਪਾਕਿਸਤਾਨ ਛੱਡ ਜਾਣ ਲਈ ਵੀ ਕਿਹਾ ਹੈ।