Pahalgam terror attack: ਸ਼ਾਹਿਦ ਅਫਰੀਦੀ ਦੇ ਬਿਆਨ ਨੇ ਭਾਰਤ-ਪਾਕਿਸਤਾਨ ਤਣਾਅ ਵਧਾਇਆ

ਪਹਿਲਗਾਮ ਅੱਤਵਾਦੀ ਹਮਲੇਦੇ ਸਬੰਧ ਵਿੱਚ ਪਾਕਿਸਤਾਨੀ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਦੇ ਬਿਆਨ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। X ‘ਤੇ ਵਾਇਰਲ ਪੋਸਟਾਂ ਅਨੁਸਾਰ, ਅਫਰੀਦੀ ਨੇ ਕਥਿਤ ਤੌਰ ‘ਤੇ ਕਿਹਾ ਕਿ “ਪਹਿਲਗਾਮ ਹਮਲਾ ਭਾਰਤ ਨੇ ਖੁਦ ਕਰਵਾਇਆ ਹੈ” ਅਤੇ ਭਾਰਤੀ ਸੈਨਾ ਨੂੰ ਨਿਸ਼ਾਨਾ ਬਣਾਉਂਦਿਆਂ ਅਪਮਾਨਜਨਕ ਟਿੱਪਣੀਆਂ ਕੀਤੀਆਂ।
ਦੱਸ ਦੇਈਏ ਕਿ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਸੀ ਅਤੇ 26 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਸਿਖਰ ‘ਤੇ ਪਹੁੰਚ ਗਿਆ ਹੈ। ਭਾਰਤ ਨੇ ਪਾਕਿਸਤਾਨ ਵਿਰੁੱਧ ਕਈ ਕੂਟਨੀਤਕ ਕਦਮ ਚੁੱਕੇ ਹਨ। ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਵੀਜ਼ਾ ਰੱਦ ਕਰ ਦਿੱਤਾ ਗਿਆ ਹੈ ਅਤੇ ਸਿਆਸਤਦਾਨਾਂ ਨੂੰ ਭਾਰਤ ਛੱਡਣ ਲਈ ਕਿਹਾ ਗਿਆ ਹੈ।