Pahalgam terror attack: 16 ਪਾਕਿਸਤਾਨੀ ਯੂਟਿਊਬ ਚੈਨਲਾਂ ਦੀ ਭਾਰਤ ‘ਚ ਪਾਬੰਦੀ

ਭਾਰਤ ਸਰਕਾਰ ਨੇ 16 ਪਾਕਿਸਤਾਨੀ ਯੂਟਿਊਬ ਚੈਨਲਾਂ ‘ਤੇ ਪਾਬੰਦੀ ਲਗਾਈ ਹੈ। ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ‘ਤੇ ਇਹ ਕਾਰਵਾਈ ਕੀਤੀ ਗਈ, ਜਿਨ੍ਹਾਂ ਦਾ ਦੋਸ਼ ਸੀ ਕਿ ਇਹ ਚੈਨਲ ਭਾਰਤ, ਭਾਰਤੀ ਫੌਜ ਅਤੇ ਸੁਰੱਖਿਆ ਏਜੰਸੀਆਂ ਵਿਰੁੱਧ ਭੜਕਾਊ, ਸੰਵੇਦਨਸ਼ੀਲ ਸਮੱਗਰੀ, ਝੂਠੀਆਂ ਅਤੇ ਗੁੰਮਰਾਹਕੁੰਨ ਜਾਣਕਾਰੀਆਂ ਫੈਲਾਉਂਦੇ ਸਨ। ਇਹ ਪਾਬੰਦੀ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਸੰਦਰਭ ਵਿੱਚ ਲਗਾਈ ਗਈ।
ਦੱਸ ਦੇਈਏ ਕਿ 22 ਅਪ੍ਰੈਲ ਨੂੰ ਅੱਤਵਾਦੀਆਂ ਨੇ ਪਹਿਲਗਾਮ ਵਿੱਚ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਸੀ ਅਤੇ 26 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਸਿਖਰ ‘ਤੇ ਪਹੁੰਚ ਗਿਆ ਹੈ। ਭਾਰਤ ਨੇ ਪਾਕਿਸਤਾਨ ਵਿਰੁੱਧ ਕਈ ਕੂਟਨੀਤਕ ਕਦਮ ਚੁੱਕੇ ਹਨ। ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਵੀਜ਼ਾ ਰੱਦ ਕਰ ਦਿੱਤਾ ਗਿਆ ਹੈ ਅਤੇ ਸਿਆਸਤਦਾਨਾਂ ਨੂੰ ਭਾਰਤ ਛੱਡਣ ਲਈ ਕਿਹਾ ਗਿਆ ਹੈ।