Partap Singh Bajwa ‘ਤੇ ਮੋਹਾਲੀ ਸਾਇਬਰ ਥਾਣੇ ‘ਚ ਦਰਜ ਹੋਇਆ ਕੇਸ

ਪ੍ਰਤਾਪ ਸਿੰਘ ਬਾਜਵਾ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ, ਦੇ ਖਿਲਾਫ ਮੋਹਾਲੀ ਦੇ ਸਾਇਬਰ ਸੈੱਲ ਥਾਣੇ ਵਿੱਚ ਮਾਮਲਾ ਦਰਜ ਕੀਤੇ ਜਾਣ ਦੀ ਖਬਰ ਹੈ। ਇਹ ਇਸ ਦਾ ਸਬੰਧ ਬਾਜਵਾ ਵੱਲੋਂ ਦਿੱਤੇ ਗਏ ਇੱਕ ਬਿਆਨ ਨਾਲ ਹੈ, ਜਿਸ ਵਿੱਚ ਉਨ੍ਹਾਂ ਨੇ ਕਥਿਤ ਤੌਰ ‘ਤੇ ਪੰਜਾਬ ਵਿੱਚ “32 ਗ੍ਰਨੇਡ” ਮੌਜੂਦ ਹੋਣ ਦਾ ਦਾਅਵਾ ਕੀਤਾ ਸੀ।
ਇਸ ਬਿਆਨ ਨੂੰ ਸੋਸ਼ਲ ਮੀਡੀਆ ਅਤੇ ਨਿਊਜ਼ ਚੈਨਲਾਂ ‘ਤੇ ਵੀ ਉਜਾਗਰ ਕੀਤਾ ਗਿਆ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ ਵਿੱਚ 50 ਗ੍ਰੇਨੇਡ ਆਏ ਹਨ, ਜਿਨ੍ਹਾਂ ਵਿੱਚੋਂ 18 ਵਰਤੇ ਜਾ ਚੁੱਕੇ ਹਨ ਅਤੇ 32 ਬਾਕੀ ਹਨ। ਇਸ ਬਿਆਨ ਨੂੰ ਲੈ ਕੇ ਵਿਵਾਦ ਖੜ੍ਹਾ ਹੋਇਆ ਹੈ | ਜਿਸ ਤੋਂ ਬਾਅਦ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਖਿਲਾਫ ਕਾਰਵਾਈ ਕੀਤੀ। ਸਵੇਰੇ ਪੰਜਾਬ ਪੁਲਿਸ ਦੀ ਟੀਮ ਬਾਜਵਾ ਦੇ ਚੰਡੀਗੜ੍ਹ ਸਥਿਤ ਘਰ ਪਹੁੰਚੀ ਸੀ। ਇੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ।
ਮੁੱਖ ਮੰਤਰੀ ਭਗਵੰਤ ਮਾਨ ਨੇ ਬਾਜਵਾ ਦੇ ਬਿਆਨ ‘ਤੇ ਸਖਤ ਇਤਰਾਜ਼ ਜਤਾਇਆ। ਉਨ੍ਹਾਂ ਨੇ ਸਵਾਲ ਕੀਤਾ ਕਿ ਬਾਜਵਾ ਨੂੰ ਇਹ ਜਾਣਕਾਰੀ ਕਿੱਥੋਂ ਮਿਲੀ? ਕੀ ਉਹ ਪਾਕਿਸਤਾਨ ਦੇ ਕਿਸੇ ਸੰਪਰਕ ਵਿੱਚ ਹਨ? ਮਾਨ ਨੇ ਕਿਹਾ ਕਿ ਜੇਕਰ ਬਾਜਵਾ ਨੇ ਇਹ ਬਿਆਨ ਪੰਜਾਬ ਵਿੱਚ ਅੱਤਵਾਦ ਜਾਂ ਅਸ਼ਾਂਤੀ ਫੈਲਾਉਣ ਦੀ ਨੀਅਤ ਨਾਲ ਦਿੱਤਾ, ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਹੋਵੇਗੀ।
ਮਾਨ ਨੇ ਇਹ ਵੀ ਕਿਹਾ ਕਿ ਜੇਕਰ ਬਾਜਵਾ ਕੋਲ ਗ੍ਰੇਨੇਡਾਂ ਦੀ ਸਹੀ ਜਾਣਕਾਰੀ ਸੀ, ਤਾਂ ਉਨ੍ਹਾਂ ਨੂੰ ਪਹਿਲਾਂ ਪੰਜਾਬ ਪੁਲਿਸ ਨਾਲ ਸਾਂਝਾ ਕਰਨੀ ਚਾਹੀਦੀ ਸੀ, ਨਾ ਕਿ ਮੀਡੀਆ ਵਿੱਚ ਜਨਤਕ ਤੌਰ ‘ਤੇ ਅਜਿਹਾ ਦਾਅਵਾ ਕਰਨਾ ਚਾਹੀਦਾ ਸੀ।