June 14, 2025

Police Commissioner: 6 ਜੂਨ ਨੂੰ ਲੈ ਕੇ Amritsar ਵਿੱਚ ਵਧਾਏ ਸੁਰੱਖਿਆ ਪ੍ਰਬੰਧ, ਰੱਖਿਆ ਲਈ ਵਿਸ਼ੇਸ਼ ਪੁਲਿਸ ਤਾਇਨਾਤ ਕੀਤੀ ਗਈ

0
Screenshot 2025-06-06 102014

6 ਜੂਨ 2025 ਨੂੰ ਘੱਲੂਘਾਰਾ ਦਿਵਸ ਦੇ ਮੱਦੇਨਜ਼ਰ ਅੰਮ੍ਰਿਤਸਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਡਿਪਟੀ ਕਮਿਸ਼ਨਰ, ਅਤੇ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮਕਸਦ ਸ੍ਰੀ ਅਕਾਲ ਤਖਤ ਸਾਹਿਬ ਅਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਇਸ ਨੂੰ ਰੋਕਣ ਲਈ ਪ੍ਰਬੰਧ ਕਰਨਾ ਸੀ।

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅੰਮ੍ਰਿਤਸਰ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਸ਼ਹਿਰ ਦੇ ਬਾਹਰੋਂ ਵੀ ਵੱਖ-ਵੱਖ ਪੁਲਿਸ ਟੀਮਾਂ ਮੰਗਵਾਈਆਂ ਗਈਆਂ ਹਨ। ਸੁਰੱਖਿਆ ਪ੍ਰਬੰਧਾਂ ਅਧੀਨ ਸ੍ਰੀ ਦਰਬਾਰ ਸਾਹਿਬ ਦੇ ਚਾਰੇ ਪਾਸੇ, ਵਾਲਡ ਸਿਟੀ ਦੇ ਖੇਤਰ ਵਿੱਚ, ਅਤੇ ਸ਼ਹਿਰ ਦੇ ਐਂਟਰੀ ਗੇਟਾਂ ‘ਤੇ ਪੁਲਿਸ ਤਾਇਨਾਤ ਕੀਤੀ ਗਈ ਹੈ। ਇਸ ਤੋਂ ਇਲਾਵਾ, ਐਸਜੀਪੀਸੀ ਦੀਆਂ ਜ਼ਰੂਰਤਾਂ ਅਨੁਸਾਰ ਵਾਧੂ ਫੋਰਸ ਦੀ ਵਿਵਸਥਾ ਵੀ ਕੀਤੀ ਜਾਵੇਗੀ।

ਇਹ ਪ੍ਰਬੰਧ ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਸ੍ਰੀ ਅਕਾਲ ਤਖਤ ਸਾਹਿਬ ‘ਤੇ ਸੰਗਤਾਂ ਵੱਲੋਂ ਸਤਿਕਾਰ ਨਾਲ ਮਨਾਏ ਜਾਣ ਵਾਲੇ ਸਮਾਗਮ ਨੂੰ ਸੁਰੱਖਿਅਤ ਅਤੇ ਸ਼ਾਂਤਮਈ ਢੰਗ ਨਾਲ ਸੰਪੰਨ ਕਰਨ ਲਈ ਕੀਤੇ ਗਏ ਹਨ |

Leave a Reply

Your email address will not be published. Required fields are marked *