June 14, 2025

Punjab ਦੇ 32 ਵਿਦਿਆਰਥੀ JEE Advanced ’ਚ ਹੋਏ ਸਫਲ

0
Screenshot 2025-05-24 101401

ਪੰਜਾਬ ਦੇ ਸਰਕਾਰੀ ਸਕੂਲਾਂ ਦੇ 32 ਵਿਦਿਆਰਥੀਆਂ ਨੇ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਦਾ ਸਬੰਧ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਹੈ, ਨੇ ਜੇਈਈ ਐਡਵਾਂਸਡ ਵਰਗੀ ਦੇਸ਼ ਦੀ ਸਭ ਤੋਂ ਔਖੀ ਪ੍ਰੀਖਿਆ ਵਿੱਚ ਸਫਲਤਾ ਹਾਸਲ ਕਰਕੇ ਸਾਬਤ ਕਰ ਦਿੱਤਾ ਹੈ ਕਿ ਮਿਹਨਤ ਅਤੇ ਲਗਨ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ।

ਇਹ ਪ੍ਰਾਪਤੀ ਨਾ ਸਿਰਫ਼ ਇਨ੍ਹਾਂ ਵਿਦਿਆਰਥੀਆਂ ਦੀ ਸਮਰੱਥਾ ਅਤੇ ਸਮਰਪਣ ਨੂੰ ਦਰਸਾਉਂਦੀ ਹੈ, ਸਗੋਂ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ, ਖਾਸਕਰ ਸਕੂਲ ਆਫ਼ ਐਮੀਨੈਂਸ ਅਤੇ ਮਿਸ਼ਨ ਸਮਰੱਥ ਵਰਗੀਆਂ ਪਹਿਲਕਦਮੀਆਂ ਦੀ ਸਫਲਤਾ ਨੂੰ ਵੀ ਉਜਾਗਰ ਕਰਦੀ ਹੈ। 2024 ਵਿੱਚ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਸਟੇਟ-ਆਫ਼-ਦੀ-ਆਰਟ ਸਹੂਲਤਾਂ ਜਿਵੇਂ ਕਿ ਹਾਈ-ਸਪੀਡ ਵਾਈ-ਫਾਈ, ਨਵੀਆਂ ਪ੍ਰਯੋਗਸ਼ਾਲਾਵਾਂ, ਅਤੇ ਵਧੀਆ ਅਧਿਆਪਕ ਸਿਖਲਾਈ ਪ੍ਰੋਗਰਾਮਾਂ ‘ਤੇ ਜ਼ੋਰ ਦਿੱਤਾ, ਜਿਸ ਨੇ ਵਿਦਿਆਰਥੀਆਂ ਨੂੰ ਅਜਿਹੇ ਮੁਕਾਬਲੇਬਾਜ਼ੀ ਪ੍ਰੀਖਿਆਵਾਂ ਲਈ ਤਿਆਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।

Leave a Reply

Your email address will not be published. Required fields are marked *