June 15, 2025

Punjab News: ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ‘ਤੇ ਏਅਰ ਇੰਡੀਆ ਸਟਾਫ ਦਾ ਦੁਰਵਿਵਹਾਰ

0
GpTshQmbYAMTpvA

ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਹੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਏਅਰ ਇੰਡੀਆ ਦੀ ਫਲਾਈਟ AI183 (ਨਵੀਂ ਦਿੱਲੀ ਤੋਂ ਸੈਨ ਫਰਾਂਸਿਸਕੋ) ਦੇ ਸਟਾਫ ਵੱਲੋਂ ਦੁਰਵਿਵਹਾਰ ਦਾ ਮਾਮਲਾ ਸਾਹਮਣੇ ਆਇਆ। ਐਕਸ ‘ਤੇ ਪੋਸਟਾਂ ਅਨੁਸਾਰ, ਗਿਆਨੀ ਰਘਬੀਰ ਸਿੰਘ ਦੋ ਹੋਰ ਵਿਅਕਤੀਆਂ ਨਾਲ ਬਿਜ਼ਨਸ ਕਲਾਸ ਵਿੱਚ ਸਫਰ ਕਰ ਰਹੇ ਸਨ, ਪਰ ਸੀਟਾਂ ਅਤੇ ਕੈਬਿਨ ਦੀ ਮਾੜੀ ਹਾਲਤ ਦੀ ਸ਼ਿਕਾਇਤ ਕਰਨ ‘ਤੇ ਏਅਰਲਾਈਨ ਸਟਾਫ ਨੇ ਉਨ੍ਹਾਂ ਨਾਲ ਬਦਸਲੂਕੀ ਕੀਤੀ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਹੋਏ ਵਿਹਾਰ ਦੀ ਸਖਤ ਸ਼ਬਦਾਂ ਦੇ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਏਅਰ ਇੰਡੀਆ ਦੇ ਕਰਮਚਾਰੀਆਂ ਵੱਲੋਂ ਸਿੱਖ ਕੌਮ ਦੀ ਅਤਿ ਆਦਰਯੋਗ ਅਤੇ ਧਾਰਮਿਕ ਰੂਪ ਵਿੱਚ ਮਹੱਤਵਪੂਰਨ ਸ਼ਖ਼ਸੀਅਤ ਨਾਲ ਕੀਤਾ ਗਿਆ ਗਲਤ ਵਿਹਾਰ ਨਿਰਾਸ਼ਾਜਨਕ ਹੈ।

Leave a Reply

Your email address will not be published. Required fields are marked *