June 16, 2025

Punjab News: ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਸਰਕਾਰੀ ਨੋਟੀਫਿਕੇਸ਼ਨ, ਪਟਾਖਿਆਂ ਦੀ ਵਰਤੋਂ ‘ਤੇ ਪਾਬੰਦੀ ਦਾ ਹੁਕਮ

0
495572013_991074453213818_3525652421118151582_n

ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਸੰਕਟਕਾਲੀਨ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ, 1968 ਅਧੀਨ ਮੋਕ ਡ੍ਰਿਲਾਂ ਕੀਤੀਆਂ ਜਾ ਰਹੀਆਂ ਹਨ। ਆਮ ਤੋਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਆਏ ਦਿਨ ਵਿਆਹ ਸ਼ਾਦੀਆਂ, ਖੁਸੀਆਂ ਅਤੇ ਧਾਰਮਿਕ ਸਮਾਗਮਾਂ ਦੌਰਾਨ ਆਮ ਪਬਲਿਕ ਵਲੋਂ ਆਤਿਸਬਾਜੀ ਜਿਸ ਵਿੱਚ ਬੰਬ, ਹਵਾਈ ਪਟਾਖੇ ਅਤੇ ਚਾਈਨੀਜ਼ ਕਰੈਕਰ ਸ਼ਾਮਲ ਹੁੰਦੇ ਹਨ, ਦੀ ਭਰਪੂਰ ਵਰਤੋਂ ਕੀਤੀ ਜਾਂਦੀ ਹੈ।ਇਹਨਾਂ ਪਟਾਖਿਆਂ ਨਾਲ ਸ਼ੋਰ ਸ਼ਰਾਬੇ ਨਾਲ ਆਮ ਪਬਲਿਕ ਵਿੱਚ ਡਰ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਖਦਸ਼ਾ ਬਣਿਆ ਰਹਿੰਦਾ ਹੈ।

ਇਹ ਪਾਬੰਦੀ 07-05-2025 ਤੋਂ 05-07-2025 (ਜੁਲਾਈ 2025) ਤੱਕ ਲਾਗੂ ਰਹੇਗੀ, ਜਿਵੇਂ ਕਿ ਨੋਟੀਫਿਕੇਸ਼ਨ ਵਿੱਚ ਸਪੱਸ਼ਟ ਦਰਸਾਇਆ ਗਿਆ ਹੈ। ਇਹ ਹੁਕਮ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਪੁਲਿਸ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Leave a Reply

Your email address will not be published. Required fields are marked *