June 15, 2025

Punjab News: AISSF ਆਗੂ Parminder Singh Dhingra ਦੀ ਬੇਰਹਿਮੀ ਨਾਲ ਕੀਤੀ ਹੱਤਿਆ

0
Screenshot 2025-05-28 091637

ਜਲੰਧਰ ਸਥਿਤ ਗਰੋਵਰ ਕਾਲੋਨੀ ਵਿੱਚ ਮੰਗਲਵਾਰ ਨੂੰ ਵਾਪਰੀ ਫਾਇਰਿੰਗ ਦੀ ਘਟਨਾ ਵਿੱਚ ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਆਗੂ ਪਰਮਿੰਦਰ ਸਿੰਘ ਢੀਂਗਰਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਗੁਆਂਢੀਆਂ ਨਾਲ ਹੋਏ ਵਿਵਾਦ ਤੋਂ ਬਾਅਦ ਅਚਾਨਕ ਗੋਲੀ ਚੱਲ ਗਈ, ਜਿਸ ਵਿੱਚ ਪਰਮਿੰਦਰ ਸਿੰਘ ਦੀ ਲੱਤ ਵਿੱਚ ਗੋਲੀ ਲੱਗੀ।

ਸਥਾਨਕ ਲੋਕਾਂ ਨੇ ਦੋਸ਼ ਲਾਇਆ ਹੈ ਕਿ ਗੋਲੀ ਲੱਗਣ ਤੋਂ ਬਾਅਦ ਸਮੇਂ ਸਿਰ ਉਸ ਨੂੰ ਹਸਪਤਾਲ ਨਹੀਂ ਪਹੁੰਚਾਇਆ ਗਿਆ, ਜਿਸ ਕਾਰਨ ਜ਼ਿਆਦਾ ਖੂਨ ਵਹਿਣ ਨਾਲ ਉਸ ਦੀ ਮੌਤ ਹੋ ਗਈ। ਘਟਨਾ ਦੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਪੁਲੀਸ ਮੌਕੇ ’ਤੇ ਪਹੁੰਚੀ ਜ਼ਰੂਰ, ਪਰ ਜ਼ਖਮੀ ਨੂੰ ਹਸਪਤਾਲ ਨਹੀਂ ਲਿਜਾਇਆ ਗਿਆ। ਇਸ ਦੀ ਬਜਾਏ ਉਸ ਨੂੰ ਮੌਕੇ ’ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ।

ਘਟਨਾ ਤੋਂ ਬਾਅਦ ਇਲਾਕੇ ਵਿੱਚ ਤਣਾਅ ਦਾ ਮਾਹੌਲ ਹੈ। ਲੋਕਾਂ ਨੇ ਪ੍ਰਸ਼ਾਸਨ ਅਤੇ ਪੁਲੀਸ ਪ੍ਰਤੀ ਰੋਸ ਪ੍ਰਗਟ ਕਰਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਪੁਲੀਸ ਨੇ ਮਾਰਮਾ ਦਰਜ ਕਰ ਲਿਆ ਹੈ ਅਤੇ ਜਾਂਚ ਜਾਰੀ ਹੈ।

Leave a Reply

Your email address will not be published. Required fields are marked *