June 15, 2025

Punjab Police: Amritsar ਵਿੱਚ ਤਸਕਰੀ ਰੋਕਣ ਦੀ ਮੁਹਿੰਮ, ANTF ਨੇ ਜ਼ਬਤ ਕੀਤੇ ਪਿਸਤੌਲ ਅਤੇ ਹੈਰੋਇਨ

0
Screenshot 2025-04-23 145829

ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ, ਜਿਸ ਅਧੀਨ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਵਿੱਚ ਨਸ਼ਿਆਂ ਵਿਰੁੱਧ ਵੱਡੀਆਂ ਸਫਲਤਾਵਾਂ ਹਾਸਲ ਕੀਤੀਆਂ ਹਨ।ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੇ ਦੱਸਿਆ ਕਿ ANTF ਪੂਰੇ ਨੈੱਟਵਰਕ ਨੂੰ ਤੋੜਨ ਲਈ ਅੱਗੇ ਅਤੇ ਪਿੱਛੇ ਦੇ ਲਿੰਕੇਜਾਂ ਦੀ ਜਾਂਚ ਸਰਗਰਮੀ ਨਾਲ ਕਰ ਰਹੀ ਹੈ।

ਪੰਜਾਬ ਪੁਲਿਸ ਦੀ ਐਂਟੀ-ਨਾਰਕੋਟਿਕਸ ਟਾਸਕ ਫੋਰਸ (ANTF), ਬਾਰਡਰ ਰੇਂਜ ਅੰਮ੍ਰਿਤਸਰ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਸਰ ਦੇ ਅਟਾਰੀ ਰੋਡ ‘ਤੇ ਸ਼ੰਕਰ ਢਾਬੇ ਨੇੜੇ ਤਿੰਨ ਨਸ਼ਾ ਤਸਕਰਾਂ—ਮਨਿੰਦਰਜੀਤ ਸਿੰਘ, ਪੀਟਰ ਅਤੇ ਲਵਜੀਤ ਸਿੰਘ ਉਰਫ ਰਾਜਾ ਨੂੰ ਗ੍ਰਿਫਤਾਰ ਕੀਤਾ ਹੈ। ਮਿਲੀ ਸੂਚਨਾ ਦੇ ਆਧਾਰ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ, ANTF ਨੇ 521 ਗ੍ਰਾਮ ਹੈਰੋਇਨ, ਚਾਰ ਪੀਐਕਸ 5 ਸਟਾਰਮ ਪਿਸਤੌਲ, 7 ਮੈਗਜ਼ੀਨ ਅਤੇ 55 ਜ਼ਿੰਦਾ ਕਾਰਤੂਸ ਜ਼ਬਤ ਕੀਤੇ। ਇਸ ਮਾਮਲੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸ (NDPS) ਐਕਟ ਅਤੇ ਆਰਮਜ਼ ਐਕਟ ਤਹਿਤ ਥਾਣਾ ANTF, ਐਸਏਐਸ ਨਗਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

Leave a Reply

Your email address will not be published. Required fields are marked *