June 15, 2025

Punjab Sarkar: ਭ੍ਰਿਸ਼ਟਾਚਾਰ ਮਾਮਲੇ ‘ਚ Fazilka ਦਾ SSP Varinder Brar ਸਸਪੈਂਡ

0
Screenshot 2025-05-28 113500

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਟਾਲਰੈਂਸ ਨੀਤੀ ਤਹਿਤ ਸਖ਼ਤ ਕਦਮ ਚੁੱਕੇ ਜਾ ਰਹੇ ਹਨ । ਫਾਜ਼ਿਲਕਾ ਜ਼ਿਲ੍ਹੇ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਵਰਿੰਦਰ ਬਰਾੜ ਵਿਰੁੱਧ ਇਸ ਨੀਤੀ ਤਹਿਤ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਕਾਰਵਾਈ ਉਦੋਂ ਕੀਤੀ ਗਈ ਜਦੋਂ ਇੱਕ ਦਿਨ ਪਹਿਲਾਂ ਹੀ ਫਾਜ਼ਿਲਕਾ ਥਾਣੇ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਵਿਜੀਲੈਂਸ ਟੀਮ ਨੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜਿਆ ਸੀ।

ਜਾਣਕਾਰੀ ਅਨੁਸਾਰ ਵਿਜੀਲੈਂਸ ਵਿਭਾਗ ਵੱਲੋਂ ਕੀਤੀ ਗਈ ਛਾਪੇਮਾਰੀ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਫੜਿਆ ਗਿਆ, ਜਿਸ ਤੋਂ ਬਾਅਦ ਪੂਰੇ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਆਈ। ਜਾਂਚ ਦੌਰਾਨ ਐਸਐਸਪੀ ਦੀ ਭੂਮਿਕਾ ਵੀ ਸ਼ੱਕੀ ਪਾਈ ਗਈ, ਜਿਸ ਦੇ ਆਧਾਰ ‘ਤੇ ਉੱਚ ਅਧਿਕਾਰੀਆਂ ਨੇ ਤੁਰੰਤ ਮੁਅੱਤਲੀ ਦੀ ਕਾਰਵਾਈ ਕੀਤੀ। ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਹਰ ਸੰਭਵ ਕਾਰਵਾਈ ਕਰ ਰਹੀ ਹੈ ਜਿਸ ‘ਚ ਕਾਫੀ ਹੱਦ ਤਾ ਸਫਲ ਹੁੰਦੀ ਨਜਰ ਆ ਰਹੀ ਹੈ

Leave a Reply

Your email address will not be published. Required fields are marked *